ਪਟਿਆਲਾ, 13 ਨਵੰਬਰ 2025 : ਥਾਣਾ ਅਨਾਜ ਮੰਡੀ (Police Station Grain Market) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 126 (2), 351 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।
ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ
ਜਿਹੜੇ ਵਿਅਕਤੀ ਵਿਰੁੱਧ ਕੇੇਸ ਦਰਜ ਕੀਤਾ ਗਿਆ ਹੈ ਵਿਚ ਬਲੀਮ ਪੈਲਸ ਦਾ ਮਾਲਕ ਕਰਮਜੀਤ ਖਾਨ ਵਾਸੀ ਮੁਲੇਪੁਰ ਜਿਲਾ ਫਤਿਹਗੜ੍ਹ ਸਾਹਿਬ ਸ਼ਾਮਲ ਹੈ ।
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕਿਰਨਜੀਤ ਕੋਰ (Complainant Kiranjit Kaur) ਪਤਨੀ ਜਗਦੇਵ ਸਿੰਘ ਵਾਸੀ ਮਕਾਨ ਨੰ. 90 ਮੈਪਲ ਕਲੋਨੀ ਸਰਹੰਦ ਰੋਡ ਪਟਿਆਲਾ ਨੇ ਦੱਸਿਆ ਕਿ ਉਸਦੀ ਜਾਣਕਾਰ ਨੇ ਉਪਰੋਕਤ ਵਿਅਕਤੀ ਅਤੇ ਆਪਣੇ ਪਤੀ ਵਿਰੁੱਧ ਦਰਖਾਸਤਾਂ ਦਿੱਤੀਆਂ ਹੋਈਆਂ ਸਨ, ਜਿਸ ਦੇ ਸਬੰਧ ਵਿਚ ਉਕਤ ਵਿਅਕਤੀ ਉਸਦੇ ਘਰ ਆਇਆ ਅਤੇ ਉਸਨੂੰ ਘਰ ਤੋਂ ਬਾਹਰ ਬੁਲਾ ਕੇ ਆਪਣਾ ਬਿਆਨ ਬਦਲਣ ਲਈ ਕਿਹਾ ਤਾਂ ਉਸਦੇ ਨਾ ਕਰਨ ਤੇ ਉਪਰੋਕਤ ਵਿਅਕਤੀ ਕਰਮਜੀਤ ਖਾਨ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ (Death threats) ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਛੇ ਜਣਿਆਂ ਵਿਰੁੱਧ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ









