ਪਾਤੜਾਂ, 9 ਨਵੰਬਰ 2025 : ਥਾਣਾ ਪਾਤੜਾਂ ਪੁਲਸ (Police Station Patran) ਨੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕੁਲਜੀਤ ਕੋਰ (Complainant Kuljit Kaur) ਪਤਨੀ ਲਖਵੀਰ ਸਿੰਘ ਵਾਸੀ ਪਿੰਡ ਗੁਲਹਾੜ ਥਾਣਾ ਪਾਤੜਾਂ ਨੇ ਦੱਸਿਆ ਕਿ 7 ਨਵੰਬਰ 2025 ਨੂੰ ਜਦੋ ਉਹ ਆਪਣੇ ਪਤੀ ਨਾਲ ਸਕੂਟਰੀ ਤੇ ਸਵਾਰ ਹੋ ਕੇ ਪਿੰਡ ਗੁਲਾਹੜ ਕੋਲ ਜਾ ਰਹੀ ਸੀ ਤਾਂ ਕਾਰ ਦੇ ਅਣਪਛਾਤੇ ਡਰਾਈਵਰ (Unknown driver of the car) ਨੇ ਕਾਰ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਨ੍ਹਾਂ ਵਿਚ ਮਾਰੀ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਪਤੀ ਦੀ ਮੌਤ ਹੋ ਗਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ









