ਨਾਭਾ, 10 ਅਕਤੂਬਰ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇ ਇਕ ਵਿਅਕਤੀ ਵਿਰੁੱਧ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ (Excise Act) ਤਹਿਤ ਕੇੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇੇਸ ਦਰਜ ਕੀਤਾ ਗਿਆ ਹੈ ਵਿਚ ਗੁਰਦੀਪ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਲੁਬਾਣਾ ਮਾਡਲ ਟਾਊਨ ਥਾਣਾ ਸਦਰ ਨਾਭਾ ਸ਼ਾਮਲ ਹੈ ।
ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ
ਪੁਲਸ ਮੁਤਾਬਕ ਏ. ਐਸ. ਆਈ. ਲਖਵਿੰਦਰ ਸਿੰਘ (A. S. I. Lakhwinder Singh) ਜੋ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿੱਚ ਬੱਸ ਅੱਡਾ ਲੁਬਾਣਾ ਕਰਮੂ ਮੌਜੂਦ ਸੀ ਨੇ ਜਦੋਂ ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ 12 ਬੋਤਲਾਂ (12 bottles) ਮੋਟਾ ਸੰਤਰਾ ਪੰਜਾਬ ਦੀਆਂ ਬ੍ਰਾਮਦ ਹੋਈਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਇਕ ਮਹਿਲਾ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ