ਨਾਭਾ, 19 ਜੁਲਾਈ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇ ਇਕ ਵਿਅਕਤੀ ਵਿਰੁੱਧ 5 ਲੀਟਰ ਦੇਸੀ ਸ਼ਰਾਬ ਬਰਾਮਦ ਹੋਣ ਤੇ ਐਕਸਾਈਜ਼ ਐਕਟ (Excise Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪਿਆਰਾ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਪਿੰਡ ਸਾਧੋਹੇੜੀ ਥਾਣਾ ਸਦਰ ਨਾਭਾ ਸ਼ਾਮਲ ਹਨ ।
ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਪੰਜ ਲੀਟਰ ਦੇਸੀ ਸ਼ਰਾਬ ਬਰਾਮਦ ਹੋਈ
ਪੁਲਸ ਮੁਤਾਬਕ ਐਸ. ਆਈ. ਨਵਦੀਪ ਕੌਰ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਿੰਡ ਦੋਂਦਾ ਦੇ ਕੋਲ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਪੰਜ ਲੀਟਰ ਦੇਸੀ ਸ਼ਰਾਬ (Five liters of country liquor) ਬਰਾਮਦ ਹੋਈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਜਲਾਲਾਬਾਦ ਵਿੱਚ 4000 ਲੀਟਰ ਨਾਜਾਇਜ਼ ਸ਼ਰਾਬ ਜ਼ਬਤ, ਆਬਕਾਰੀ ਵਿਭਾਗ ਨੇ ਲਿਆ ਐਕਸ਼ਨ