ਕਾਂਗਰਸੀ ਸਰਪੰਚ ਨੇ ਕੀਤਾ ਪਿੰਡ ਦੇ ਹੀ ਨੌਜਵਾਨ ਦਾ ਕਤਲ

0
23
Sarpanch murder

ਫਤਿਹਗੜ੍ਹ ਚੂੜੀਆਂ, 11 ਨਵੰਬਰ 2026 : ਪੰਜਾਬ ਦੇ ਫਤਿਹਗੜ੍ਹ ਚੂੜੀਆਂ (Fatehgarh Churian) ਦੇ ਪਿੰਡ ਪਰਾਚਾ ਵਿਖੇ ਕਾਂਗਰਸੀ ਸਰਪੰਚ ਵਲੋਂ ਪਿੰਡ ਦੇ ਹੀ ਨੌਜਵਾਨ ਦਾ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਨੌਜਵਾਨ ਜਿਸਦਾ ਕਰ ਦਿੱਤਾ ਗਿਆ ਕਤਲ

ਮਿਲੀ ਜਾਣਕਾਰੀ ਅਨੁਸਾਰ ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕ ਅਤੇ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪਰਾਚਾ ’ਚ ਜੋੋ ਬੀਤੀ ਸ਼ਾਮ ਪਿੰਡ ਦੇ ਹੀ ਕਾਂਗਰਸੀ ਸਰਪੰਚ (Congress Sarpanch) ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਪਿੰਡ ਦੇ ਹੀ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ (Sharp-edged weapons) ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਗਿਆ ਹੈ ਵਿਚ ਮੌਤ ਦੇ ਘਾਟ ਉਤਰੇ ਨੌਜਵਾਨ ਦੀ ਪਛਾਣ ਬਿਕਰਮ ਸਿੰਘ ਬਿੱਕੂ ਦੇ ਤੋੌਰ ‘ਤੇ ਹੋਈ ਹੈ ।

ਕੀ ਜਾਣਕਾਰੀ ਦਿੱਤੀ ਮ੍ਰਿਤਕ ਦੇ ਭਰਾ ਨੇ

ਇਸ ਸਬੰਧੀ ਮ੍ਰਿਤਕ ਬਿਕਰਮ ਸਿੰਘ ਬਿੱਕੂ ਦੇ ਭਰਾ ਜਗਰੂਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਦੇ ਹੀ ਸਰਪੰਚ ਜੋ ਕਿ ਕਾਂਗਰਸ ਪਾਰਟੀ ਦਾ ਹੈ, ਉਸ ਦੀ ਉਸ ਦੇ ਭਰਾ ਬਿਕਰਮ ਸਿੰਘ ਬਿੱਕੂ ਨਾਲ ਪੁਰਾਣੀ ਰੰਜਿਸ਼ ਸੀ । ਬੀਤੀ ਸ਼ਾਮ ਉਸ ਦਾ ਭਰਾ ਬਿਕਰਮਜੀਤ ਸਿੰਘ ਬਿੱਕੂ ਫਤਿਹਗੜ੍ਹ ਚੂੜੀਆਂ ਤੋਂ ਕਿਸੇ ਕੰਮ ਤੋਂ ਜਦ ਵਾਪਸ ਆ ਰਿਹਾ ਸੀ ਤਾਂ ਪਿੰਡ ਦੇ ਹੀ ਮੋੜ ਉੱਤੇ ਸਰਪੰਚ ਅਤੇ ਉਸ ਦੇ ਸਾਥੀ ਉਸ ਦਾ ਇੰਤਜ਼ਾਰ ਕਰ ਰਹੇ ਸਨ। ਜਦ ਉਹ ਉੱਥੇ ਪਹੁੰਚਿਆ ਤਾਂ ਉਸ ’ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਜ਼ਖਮੀ ਹੋ ਗਿਆ ।

ਕੀ ਕਾਰਨ ਰਿਹਾ ਸਰਪੰਚ ਵਲੋਂ ਕਤਲ ਕਰਨ ਦਾ

ਬਿਕਰਮ ਸਿੰਘ ਨੂੰ ਅੰਮ੍ਰਿਤਸਰ ਹਸਪਤਾਲ ਇਲਾਜ ਲਈ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਸਰਪੰਚ ਨਾਲ ਬਿਕਰਮ ਸਿੰਘ ਬਿੱਕੂ ਦੀ ਪੁਰਾਣੀ ਰੰਜਸ਼ ਚੱਲ ਰਹੀ ਸੀ ਅਤੇ ਕਈ ਦਿਨਾਂ ਤੋਂ ਉਸ ਉੱਪਰ ਹਮਲੇ ਦੀ ਤਾਕ ਵਿੱਚ ਸਨ । ਉਸ ਨੇ ਦੱਸਿਆ ਕਿ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੁਲਸ ਚੌਂਕੀ ਮਾਲੇਵਾਲ ’ਚ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ । ਉਹਨਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਹ ਇਨਸਾਫ ਚਾਹੁੰਦੇ ਹਨ ।

ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਹੋਵੇਗੀ ਕਾਰਵਾਈ

ਇਸ ਸਬੰਧੀ ਥਾਣਾ ਮਾਲੇਵਾਲ ਚੌਂਕੀ ਦੇ ਇੰਚਾਰਜ ਨੰਦ ਲਾਲ ਭੱਟੀ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਅਧਾਰ ’ਤੇ ਜੋ ਵੀ ਬਣਦੀ ਕਾਰਵਾਈ ਹੋਏਗੀ, ਕਾਨੂੰਨ ਅਨੁਸਾਰ ਕੀਤੀ ਜਾਵੇਗੀ ।

LEAVE A REPLY

Please enter your comment!
Please enter your name here