ਕਾਊਂਟਰ ਇੰਟੈਲੀਜੈਂਸ ਨੇ ਹੈਰੋਇਨ ਸਮੇਤ 3 ਮੁਲਜ਼ਮ ਕੀਤੇ ਗ੍ਰਿਫ਼ਤਾਰ

0
7
Amritsar Heroin

ਅੰਮ੍ਰਿਤਸਰ, 23 ਨਵੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਕਾਊਂਟਰ ਇੰਟੈਲੀਜੈਂਸ ਵਲੋਂ 3 ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ (Arrest) ਕੀਤੇ ਜਾਣ ਦਾ ਸਮਾਚਾਰ ਹੈ ।

ਕਿੰਨੀ ਹੈਰੋਇਨ ਸਮੇਤ ਕੀਤਾ ਗਿਆ ਹੈ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ (Counter Intelligence Amritsar) ਵੱਲੋਂ ਜੋ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ 3 ਮੁਲਜ਼ਮਾਂ ਸਮੇਤ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕਰਕੇ ਹੈਰੋਇਨ ਬਰਾਮਦ ਕੀਤੀ ਗਈ ਹੈ ਦੀ ਮਾਤਰਾ 17. 5 ਕਿਲੋਗ੍ਰਾਮ ਹੈ । ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਅਜਨਾਲਾ ਸੈਕਟਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਹੈਰੋਇਨ (Heroin) ਦੀ ਖੇਪ ਪ੍ਰਾਪਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਦੂਜੀਆਂ ਧਿਰਾਂ ਨੂੰ ਸਪਲਾਈ ਕਰ ਰਹੇ ਸਨ ।

ਸਟੇਟ ਅਪ੍ਰੇਸ਼ਨ ਸੈਲ ਵਿਖੇ ਕੇਸ ਦਰਜ

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਅੰਮ੍ਰਿਤਸਰ) ਵਿਖੇ ਐਫ. ਆਈ. ਆਰ. ਦਰਜ ਕੀਤੀ ਗਈ ਹੈ । ਪੂਰੇ ਨੈੱਟਵਰਕ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ । ਪੰਜਾਬ ਪੁਲਸ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸੁਰੱਖਿਅਤ ਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਵਚਨਬੱਧ ਹੈ ।

LEAVE A REPLY

Please enter your comment!
Please enter your name here