ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਜੁਲਾਈ 2025 : ਸੌਰਵ ਜਿੰਦਲ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) (Saurav Jindal Captain of Police (Investigation)) , ਜ਼ਿਲ੍ਹਾ ਐਸ. ਏ.ਐ ਸ. ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਮਨਦੀਪ ਸਿੰਘ ਹਾਂਸ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਤਲਵਿੰਦਰ ਸਿੰਘ ਕਪਤਾਨ ਪੁਲਿਸ (ਅਪਰੇਸ਼ਨ), ਬਿਕਰਮਜੀਤ ਸਿੰਘ ਬਰਾੜ ਉਪ-ਕਪਤਾਨ ਪੁਲਿਸ ਸਬ-ਡਵੀਜਨ ਡੇਰਾਬਸੀ ਦੀ ਨਿਗਰਾਨੀ ਹੇਠ ਸੁਮਿਤ ਮੋਰ, ਮੁੱਖ ਅਫਸਰ ਥਾਣਾ ਡੇਰਾਬਸੀ ਦੀ ਟੀਮ ਵੱਲੋਂ 1 ਦੋਸ਼ੀ ਨੂੰ ਗ੍ਰਿਫਤਾਰ (1 accused arrested) ਕਰਕੇ 500 ਗ੍ਰਾਮ ਹੈਰੋਇਨ (500 grams of heroin) ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ ।
ਜੀਰਕਪੁਰ ਅਤੇ ਡੇਰਾਬਸੀ ਏਰੀਆ ਵਿੱਚ ਕਰਦਾ ਹੈ ਹੈਰੋਇਨ ਵੇਚਣ ਦਾ ਧੰਦਾ
ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੌਰਵ ਜਿੰਦਲ ਨੇ ਦੱਸਿਆ ਕਿ 7 ਜੁਲਾਈ ਨੂੰ ਥਾਣਾ ਡੇਰਾਬਸੀ ਦੀ ਪੁਲਿਸ ਪਾਰਟੀ ਨੇੜੇ ਪੀ. ਡਬਲਿਊ. ਡੀ. ਰੈਸਟ ਹਾਊਸ ਮੁਬਾਰਿਕਪੁਰ ਮੌਜੂਦ ਸੀ, ਜਿੱਥੇ ਕਿ ਥਾਣਾ ਡੇਰਾਬਸੀ ਦੇ ਏ. ਐਸ. ਆਈ. ਗੁਰਵਿੰਦਰ ਸਿੰਘ ਨੂੰ ਸੂਚਨਾ ਮਿਲੀ ਕਿ ਮੋਹਿਤ (Mohit) ਪੁੱਤਰ ਰਾਜਬੀਰ ਵਾਸੀ ਪਿੰਡ ਗਲਿਆਣਾ, ਥਾਣਾ ਰਾਜਦ ਜ਼ਿਲ੍ਹਾ ਕੈਥਲ ਹਰਿਆਣਾ ਹਾਲ ਕਿਰਾਏਦਾਰ ਫਲੈਟ ਨੰ: ਸੀ 26 ਗੋਲਡਨ-ਕੀ ਗਾਜੀਪੁਰ ਰੋਡ ਜੀਰਕਪੁਰ ਜੋ ਕਿ ਜੀਰਕਪੁਰ ਅਤੇ ਡੇਰਾਬਸੀ ਏਰੀਆ ਵਿੱਚ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅੱਜ ਵੀ ਢਕੌਲੀ ਸਾਈਡ ਤੋਂ ਮੁਬਾਰਿਕਪੁਰ ਵੱਲ ਨੂੰ ਪੈਦਲ ਹੀ ਆਪਣੇ ਗ੍ਰਾਹਕਾਂ ਨੂੰ ਹੈਰੋਇਨ ਸਪਲਾਈ ਕਰਨ ਦੇ ਲਈ ਆ ਰਿਹਾ ਹੈ ।
ਜੇਕਰ ਹੁਣੇ ਹੀ ਇੱਥੇ ਮੁਸਤੈਦੀ ਨਾਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾਵੇ ਤਾਂ ਮੋਹਿਤ ਉਕਤ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਕਾਬੂ ਆ ਸਕਦਾ ਹੈ । ਮੁੱਖਬਰੀ ਦੇ ਅਧਾਰ ਤੇ ਦੋਸ਼ੀ ਵਿਰੁੱਧ ਮੁਕੱਦਮਾ ਨੰ: 196 7 ਜੁਲਾਈ ਨੂੰ ਐਨ. ਡੀ. ਪੀ. ਐਸ. ਐਕਟ (N D P D Act ) ਥਾਣਾ ਡੇਰਾਬਸੀ ਦਰਜ ਰਜਿਸਟਰ ਕੀਤਾ ਗਿਆ । ਦੋਸ਼ੀ ਨੂੰ ਨੇੜੇ ਪੀਡਬਲਿਊਡੀ ਰੈਸਟ ਹਾਉਸ ਮੁਬਾਰਿਕਪੁਰ ਤੋਂ ਗ੍ਰਿਫਤਾਰ ਕੀਤਾ ਗਿਆ ।
Read More : ਏ. ਡੀ. ਸੀ ਵੱਲੋਂ ਫਰਮ ਕੈਨਿੰਨਵੀਜ਼ਾਜ਼ ਇੰਟਰਨੈਸ਼ਨਲ ਐਜ਼ੁਕੇਸ਼ਨ ਸਰਵਿਸਿਜ ਪ੍ਰਾਇ: ਲਿਮਿ: ਦਾ ਲਾਇਸੰਸ ਰੱਦ