ਸੰਗਰੂਰ, 1 ਦਸੰਬਰ 2025 : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ (S. S. P. Sangrur Sartaj Singh Chahal) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹਾ ਪੁਲਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” (“War on Drugs”) ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਇਕ ਨਵੰਬਰ ਤੋਂ 30 ਨਵੰਬਰ ਤਕ ਨਸ਼ੇ ਦੇ 79 ਮੁਕੱਦਮੇ ਦਰਜ ਕਰ ਕੇ 121 ਮੁਲਜ਼ਮਾਂ ਨੂੰ ਕਾਬੂ ਕਰ ਕੇ 657 ਗ੍ਰਾਮ ਹੈਰੋਇਨ, 01 ਕਿਲੋ 100 ਗ੍ਰਾਮ ਅਫੀਮ, 05 ਕਿਲੋ 55 ਗ੍ਰਾਮ ਭੁੱਕੀ ਚੂਰਾ ਪੋਸਤ, 32 ਨਸ਼ੀਲੇ ਟੀਕੇ ਅਤੇ 1335 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ ।
ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਕਿੰਨੇ ਵਿਅਕਤੀਆਂ ਤੇ ਕੀਤੇ ਕੇਸ ਦਰਜ
ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਧੰਦਾ (Liquor business) ਕਰਨ ਵਾਲਿਆਂ ਖਿਲਾਫ 37 ਮੁਕੱਦਮੇ ਦਰਜ ਕਰ ਕੇ 39 ਦੋਸ਼ੀਆਂ ਨੂੰ ਕਾਬੂ ਕਰ ਕੇ 498 ਲੀਟਰ ਸ਼ਰਾਬ ਠੇਕਾ ਦੇਸੀ, 89.250 ਲੀਟਰ ਸ਼ਰਾਬ ਨਜਾਇਜ਼ ਅਤੇ 610 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ । ਇਸ ਤੋਂ ਇਲਾਵਾ ਅਸਲਾ ਐਕਟ (Arms Act) ਦਾ 01 ਮੁਕੱਦਮਾ ਦਰਜ ਕਰ ਕੇ 01 ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋਂ 01 ਪਿਸਟਲ/ਰਿਵਾਲਵਰ ਅਤੇ 07 ਕਾਰਤੂਸ ਬ੍ਰਾਮਦ ਕਰਾਏ ਗਏ ।
ਦੋ ਨਸ਼ਾ ਤਸਕਰਾਂ ਦੀ ਕਰਵਾਈ ਕਰੋੜਾਂ ਦੀ ਪ੍ਰਾਪਰਟੀ ਫਰੀਜ
ਥਾਣਾ ਦਿੜ੍ਹਬਾ ਅਤੇ ਥਾਣਾ ਸਿਟੀ-1 ਸੰਗਰੂਰ ਵੱਲੋਂ ਦੋ ਨਸ਼ਾ ਤਸਕਰਾਂ ਦੀ 1,10,61,000 ਰੁਪਏ ਦੇ ਮੁੱਲ ਦੀ ਪ੍ਰਾਪਰਟੀ ਫਰੀਜ਼ ਕਰਵਾਈ ਗਈ । 14 ਨਵੰਬਰ 2025 ਨੂੰ ਪ੍ਰਸ਼ਾਸਨ ਨੇ 11 ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੀ ਤਸਕਰੀ ਕਰ ਕੇ ਬਣਾਈ ਨਜਾਇਜ਼ ਉਸਾਰੀ ਬੁਲਡੋਜ਼ਰ ਚਲਾ ਕੇ ਢਾਹ ਦਿੱਤੀ ਗਈ । ਥਾਣਾ ਦਿੜ੍ਹਬਾ ਅਤੇ ਥਾਣਾ ਲਹਿਰਾ ਦੇ ਏਰੀਆ ਵਿੱਚ ਚੋਰੀਆਂ ਕਰਨ ਵਾਲੇ 05 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ 1 ਸਕੂਟਰੀ, 27 ਮੋਟਰਸਾਈਕਲ, 05 ਮੋਬਾਈਲ ਅਤੇ 5000 ਬ੍ਰਾਮਦ ਕੀਤੇ ਗਏ।
ਦੋ ਕਥਿਤ ਦੋਸ਼ੀਆਂ ਤੋਂ ਹਥਿਆਰ ਅਤੇ ਮੋਟਰਸਾਈਕਲ ਕੀਤੇ ਬਰਾਮਦ
ਇਸੇ ਤਰ੍ਹਾਂ 20 ਨਵੰਬਰ ਨੂੰ ਥਾਣਾ ਭਵਾਨੀਗੜ੍ਹ ਵੱਲੋਂ 2 ਕਥਿਤ ਦੋਸ਼ੀਆ ਨੂੰ ਗ੍ਰਿਫਤਾਰ ਕਰ ਕੇ ਉਨ੍ਹਾ ਪਾਸੋਂ ਚੋਰੀਸ਼ੁਦਾ 01 ਰਾਈਫਲ 315 ਬੌਰ, 02 ਰੌਂਦ ਅਤੇ 02 ਮੋਟਰਸਾਈਕਲ ਬ੍ਰਾਮਦ ਕੀਤੇ ਗਏ । 25 ਨਵੰਬਰ 2025 ਨੂੰ ਲੁੱਟਾਂ-ਖੋਹਾਂ (Robberies) ਕਰਨ ਵਾਲੇ ਮੁਲਜ਼ਮ ਜਸਵਿੰਦਰ ਸਿੰਘ ਉਰਫ ਜੱਸੀ ਨੂੰ ਮੁਕਾਬਲੇ ਦੌਰਾਨ ਕਾਬੂ ਕੀਤਾ ਗਿਆ, ਜਿਸ ਪਾਸੋਂ ਇਕ 1 ਪਿਸਟਲ, 04 ਖੋਲ ਅਤੇ 01 ਮੋਟਰਸਾਈਕਲ ਬ੍ਰਾਮਦ ਕੀਤੇ ਗਏ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ ।
ਨਸਿ਼ਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਕੀਤਾ ਜਾ ਰਿਹੈ ਜਾਗਰੂਕ : ਐਸ. ਐਸ. ਪੀ.
ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਅਰਸੇ ਦੌਰਾਨ ਵੱਖ ਵੱਖ ਗਜ਼ਟਿਡ ਅਫਸਰਾਂ ਵੱਲੋਂ 175 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾਂ (Drug trafficking) ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ । ਨਸ਼ਿਆਂ ਖਿਲਾਫ ਜੰਗ ਜਾਰੀ ਹੈ ।
Read More : ਸੰਗਰੂਰ ਪੁਲਸ ਨੇ 7 ਦਿਨਾਂ ਵਿਚ 41 ਮੁਕੱਦਮੇ ਦਰਜ ਕਰਕੇ 60 ਮੁਲਜ਼ਮ ਕੀਤੇ ਗ੍ਰਿਫਤਾਰ









