ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

0
28
Drug smuggler arrested

ਚੰਡੀਗੜ੍ਹ/ਜਲੰਧਰ, 31 ਅਗਸਤ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ (‘War on drugs’) ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ । ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀ. ਜੀ. ਪੀ.) ਗੌਰਵ ਯਾਦਵ ਨੇ ਦਿੱਤੀ ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਰੁੱਧ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਐਨ. ਡੀ. ਪੀ. ਐਸ. ਐਕਟ ਅਧੀਨ ਕਈ ਮਾਮਲੇ ਦਰਜ : ਡੀ. ਜੀ. ਪੀ. ਗੌਰਵ ਯਾਦਵ

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ (Identity of arrested drug smuggler) ਮਨਜੀਤ ਸਿੰਘ ਵਾਸੀ ਜਲੰਧਰ ਐਨਕਲੇਵ, ਨੇੜੇ ਖਾਂਬਰਾ, ਜਲੰਧਰ ਵਜੋਂ ਹੋਈ ਹੈ । ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਆਦਤਨ ਨਸ਼ਾ ਤਸਕਰ ਹੈ ਅਤੇ ਉਸ ਵਿਰੁੱਧ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਐਨ. ਡੀ. ਪੀ. ਐਸ. ਐਕਟ ਤਹਿਤ ਤਿੰਨ ਮਾਮਲੇ ਦਰਜ ਹਨ । ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿੱਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਖੇਪ ਦੇ ਸਰੋਤ ਦੀ ਪਛਾਣ ਕਰਨ ਲਈ ਜਾਂਚ ਜਾਰੀ: ਸੀਪੀ ਜਲੰਧਰ ਧਨਪ੍ਰੀਤ ਕੌਰ

ਇਸ ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ ਪੁਲਿਸ (Commissioner of Police) (ਸੀ. ਪੀ.) ਜਲੰਧਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਇੱਕ ਵਿਸ਼ੇਸ਼ ਚੈਕਿੰਗ ਦੌਰਾਨ, ਇੰਸਪੈਕਟਰ ਜਸਪਾਲ ਸਿੰਘ ਦੀ ਅਗਵਾਈ ਵਾਲੀ ਸਪੈਸ਼ਲ ਸੈੱਲ ਦੀਆਂ ਪੁਲਿਸ ਟੀਮਾਂ ਨੇ ਮਨਜੀਤ ਸਿੰਘ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ । ਉਨ੍ਹਾਂ ਦੱਸਿਆ ਕਿ ਉਸਦੀ ਤਲਾਸ਼ੀ ਦੌਰਾਨ, ਪੁਲਸ ਟੀਮਾਂ ਨੇ ਉਸਦੀ ਕਾਲੇ ਰੰਗ ਦੀ ਕਿੱਟ ਵਿੱਚੋਂ ਹੈਰੋਇਨ ਦੀ ਖੇਪ ਅਤੇ ਡਰੱਗ ਮਨੀ ਬਰਾਮਦ ਕੀਤੀ ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਇਹ ਖੇਪ ਕਿਸੇ ਵਿਅਕਤੀ ਨੂੰ ਡਿਲੀਵਰ ਕਰਨ ਜਾ ਰਿਹਾ ਸੀ

ਸੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਇਹ ਖੇਪ ਕਿਸੇ ਵਿਅਕਤੀ ਨੂੰ ਡਿਲੀਵਰ ਕਰਨ ਜਾ ਰਿਹਾ ਸੀ, ਜਦੋਂ ਪੁਲਿਸ ਟੀਮਾਂ ਨੇ ਉਸ ਨੂੰ ਕਾਬੂ ਕਰ ਲਿਆ । ਉਨ੍ਹਾਂ ਅੱਗੇ ਕਿਹਾ ਕਿ ਇਸ ਖੇਪ ਦੇ ਸਰੋਤ ਅਤੇ ਉਸ ਵਿਅਕਤੀ, ਜਿਸ ਨੂੰ ਇਹ ਖੇਪ ਡਿਲੀਵਰ ਕਰਨੀ ਸੀ, ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ । ਇਸ ਸਬੰਧੀ ਐਫ. ਆਈ. ਆਰ. ਨੰਬਰ 222 ਮਿਤੀ 30/8/2025 ਨੂੰ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21ਸੀ ਅਤੇ 27ਏ ਤਹਿਤ ਥਾਣਾ ਸਦਰ ਕਮਿਸ਼ਨਰੇਟ ਜਲੰਧਰ ਵਿਖੇ ਦਰਜ ਕੀਤੀ ਗਈ ਹੈ ।

Read More : ਡੀ. ਜੀ. ਪੀ. ਨੇ ਕੀਤੀ ਯੁੱਧ ਨਸ਼ਿਆਂ ਵਿਰੁੱਧ-ਕਾਨੂੰਨ-ਵਿਵਸਥਾ ਮੀਟਿੰਗ ਦੀ ਪ੍ਰਧਾਨਗੀ

LEAVE A REPLY

Please enter your comment!
Please enter your name here