ਪਿਤਾ ਨੇ ਕੀਤਾ ਆਪਣੀ ਹੀ ਨਾਬਾਲਗ ਧੀ ਨਾਲ ਜਬਰ ਜਨਾਹ

0
26
Ludhiana Rape

ਲੁਧਿਆਣਾ, 7 ਅਗਸਤ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਪਿੰਡ ਮੁੰਡੀਆਂ ਕਲਾਂ ਵਿਖੇ ਪਿਤਾ ਵਲੋਂ ਆਪਣੀ ਹੀ ਨਾਬਾਲਗ ਧੀ ਨਾਲ ਜਬਰ ਜਨਾਹ (Rape) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।

ਕੌਣ ਹੈ ਇਹ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਜਿਲਾ ਲੁਧਿਆਣਾ ਦੇ ਜਿਸ ਪਿੰਡ ਮੁੰਡੀਆਂ ਕਲਾਂ (Village Mundian Kalan) ਵਿਖੇ ਜੋ ਇਕ ਪਿਤਾ ਵਲੋਂ ਆਪਣੀ ਹੀ ਨਾਬਾਲਗ 16 ਸਾਲਾਂ ਦੀ ਧੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਪਤਾ ਚੱਲਿਆ ਹੈ ਦੇ ਚਲਦਿਆਂ ਲੜਕੀ ਦੀ ਮਾਂ ਦੀ ਸਿਕਾਇਤ ਦੇ ਆਧਾਰ ‘ਤੇ ਪੁਲਸ ਨੇ ਲੜਕੀ ਦੇ ਪਿਤਾ ਅਰਵਿੰਦ ਕੁਮਾਰ ਖਿਲਾਫ਼ ਪੋਕਸੋ ਐਕਟ (POCSO Act) ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਵਿਅਕਤੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ।

ਕੀ ਦੱਸਿਆ ਪੁਲਸ ਨੂੰ ਲੜਕੀ ਦੀ ਮਾਂ ਨੇ

ਪੁਲਸ ਨੂੰ ਦਿੱਤੇ ਬਿਆਨ ਵਿੱਚ ਲੜਕੀ ਦੀ ਮਾਂ ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਤਿੰਨ ਬੱਚੇ ਆਪੋ-ਆਪਣੇ ਕੰਮਾਂ ‘ਤੇ ਚਲੇ ਗਏ ਪਰ ਵਿਚਕਾਰ ਵਾਲੀ 16 ਸਾਲਾ ਧੀ ਘਰ ਵਿੱਚ ਮੌਜੂਦ ਸੀ । ਉਸਦਾ ਪਤੀ ਅਰਵਿੰਦ ਸ਼ਰਮਾ ਵੀ ਉਸ ਦਿਨ ਤਬੀਅਤ ਠੀਕ ਨਾ ਹੋਣ ਕਾਰਨ ਕੰਮ ’ਤੇ ਨਹੀਂ ਗਿਆ ਸੀ ਤੇ ਸ਼ਾਮ ਵੇਲੇ ਔਰਤ ਜਦ ਘਰ ਪਰਤੀ ਤਾਂ ਧੀ ਦੀ ਗੱਲ ਸੁਣ ਕੇ ਉਸਦੇ ਹੋਸ਼ ਉੱਡ ਗਏ । ਨਾਬਾਲਗ ਬੱਚੀ (Minor girl) ਨੇ ਮਾਂ ਨੂੰ ਦੱਸਿਆ ਕਿ ਉਹ ਆਪਣਾ ਕੰਮ ਕਰਕੇ ਕਮਰੇ ਵਿੱਚ ਆਰਾਮ ਕਰ ਰਹੀ ਸੀ ਕਿ ਇਸ ਦੌਰਾਨ ਉਸਦੇ ਪਿਤਾ ਅਰਵਿੰਦ ਕੁਮਾਰ ਕਮਰੇ ਦੇ ਅੰਦਰ ਦਾਖਲ ਹੋ ਗਿਆ ਅਤੇ ਉਸ ਨਾਲ ਛੇੜਛਾੜ ਕਰਨ ਲੱਗ ਪਿਆ । ਮੁਲਜ਼ਮ ਨੇ ਲੜਕੀ ਨੂੰ ਡਰਾ ਧਮਕਾ ਕੇ ਉਸ ਨਾਲ ਜਬਰ-ਜਨਾਹ ਕੀਤਾ ।

ਕੀ ਬਿਆਨ ਦਿੱਤਾ ਪੀੜ੍ਹਤ ਲੜਕੀ ਨੇ

ਬਿਆਨ ਮੁਤਾਬਕ ਲੜਕੀ ਨੇ ਦੱਸਿਆ ਕਿ ਉਸਨੇ ਇਸ ਦਾ ਵਿਰੋਧ ਕੀਤਾ ਪਰ ਮੁਲਜ਼ਮ ਨੇ ਉਸਨੂੰ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ । ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਰਿਵਾਰ ਵੱਲੋਂ ਪੁਲਸ ਨੂੰ ਸਿਕਾਇਤ ਦਿੱਤੀ ਗਈ, ਜਿਸ ’ਤੇ ਥਾਣਾ ਜਮਾਲਪੁਰ ਪੁਲਸ ਨੇ ਮੁਲਜ਼ਮ ਪਿਤਾ ਖਿਲਾਫ਼ ਪੋਕਸੋ ਐਕਟ ਸਮੇਤ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਮਾਮਲੇ ਦੀ ਜਾਂਚ ਦੌਰਾਨ ਪੁਲਸ ਵੱਲੋਂ ਲੜਕੀ ਦੇ ਬਿਆਨ ਅਤੇ ਹੋਰ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ । ਜਾਂਚ ਅਧਿਕਾਰੀ ਪਰਮਜੀਤ ਸਿੰਘ ਦਾ ਕਹਿਣਾ ਹੈ ਕਿ ਪੁਲਸ ਮੁਲਜ਼ਮ ਦੀ ਤਲਾਸ਼ ਵਿੱਚ ਛਾਪਾਮਾਰੀ ਕਰ ਰਹੀ ਹੈ ਜਲਦੀ ਹੀ ਉਸਨੂੰ ਗ੍ਰਿਫਤਾਰ ਕੀਤਾ ਜਾਵੇਗਾ ।

LEAVE A REPLY

Please enter your comment!
Please enter your name here