ਫਾਜ਼ਿਲਕਾ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 66 ਕਿਲੋ ਅਫੀਮ ਸਣੇ 2 ਕਾਬੂ
ਪੰਜਾਬ ਪੁਲਿਸ ਨੂੰ ਨਸ਼ੇ ਖ਼ਿਲਾਫ਼ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ ਜਿੱਥੇ ਕਿ ਫਾਜ਼ਿਲਕਾ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ | ਪੁਲਿਸ ਨੇ ਨਸ਼ਾ ਤਸਕਰੀ ‘ਚ ਝਾਰਖੰਡ ਤੋਂ ਚੱਲ ਰਹੇ ਇਸ ਸਿੰਡੀਕੇਟ ਦਾ ਭਾਂਡਾਫੋੜ ਦਿੱਤਾ ਹੈ | ਪੁਲਿਸ ਨੇ ਇੱਥੇ 66 ਕਿਲੋ ਅਫੀਮ ਬਰਾਮਦ ਕੀਤੀ ਹੈ।
ਦਹਾਕੇ ਦੀ ਸਭ ਤੋਂ ਵੱਡੀ ਅਫੀਮ ਦੀ ਖੇਪ ਦੀ ਬਰਾਮਦਗੀ
ਡੀਜੀਪੀ ਗੌਰਵ ਯਾਦਵ ਨੇ ਇਸ ਨੂੰ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਦੀ ਖੇਪ ਦੀ ਬਰਾਮਦਗੀ ਦੱਸਿਆ ਹੈ। ਨਾਲ ਹੀ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਵੱਖ-ਵੱਖ ਬੈਂਕ ਖਾਤਿਆਂ ਤੋਂ 1.86 ਕਰੋੜ ਰੁਪਏ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਫਾਜ਼ਿਲਕਾ ਪੁਲਿਸ ਨੇ ਵੱਡੇ ਅੰਤਰਰਾਜੀ ਅਫੀਮ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਫਾਜ਼ਿਲਕਾ ਪੁਲਿਸ ਨੇ ਝਾਰਖੰਡ ਤੋਂ ਚੱਲ ਰਹੇ ਇਸ ਗਿਰੋਹ ਦੀ ‘ਵੱਡੀ ਮੱਛੀ ਨੂੰ ਕਾਬੂ ਕਰਕੇ 66 ਕਿਲੋ ਅਫੀਮ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਜੁੜੇ 2 ਹੋਰ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਤੇ 42 ਬੈਂਕ ਖਾਤਿਆਂ ਤੋਂ 1.86 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ।
ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ ‘ਤੇ ਵਾਪਰਿਆ ਵੱਡਾ ਭਾਣਾ , ਛੱਤ ਡਿੱਗਣ ਨਾਲ ਕਈ ਟੈਕਸੀਆਂ ਤੇ ਗੱਡੀਆਂ ਆਈਆਂ ਚਪੇਟ ‘ਚ
ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।