ਅਣਪਛਾਤੇ ਵਿਅਕਤੀਆਂ ਵਲੋਂ ਸਰਹਿੰਦ ਬੱਸ ਸਟੈਂਡ ਵਿਖੇ ਕਾਰ ‘ਤੇ ਕੀਤੀ ਗੋਲੀਬਾਰੀ

0
34
Sirhiind Firring

ਫਤਿਹਗੜ੍ਹ ਸਾਹਿਬ, 26 ਅਕਤੂਬਰ 2026 : ਪੰਜਾਬ ਦੇ ਜਿਲਾ ਫਤਿਹਗੜ੍ਹ ਸਾਹਿਬ ਅਧੀਨ ਆਉਂਦੇ ਸ਼ਹਿਰ ਸਰਹਿੰਦ (Sirhind) ਦੇ ਬੱਸ ਸਟੈਂਡ ਵਿਖੇ ਇਕ ਕਾਰ ‘ਤੇ ਗੋਲੀਬਾਰੀ ਕੀਤੇੇ ਜਾਣ ਦਾ ਸਮਾਚਾਰ ਹੈ ।

ਕਿਸ ਦੀ ਕਾਰ ‘ਤੇ ਚਲਾਈਆਂ ਗਈਆਂ ਸਨ ਗੋਲੀਆਂ

ਮਿਲੀ ਜਾਣਕਾਰੀ ਅਨੁਸਾਰ ਸਰਹਿੰਦ ਬੱਸ ਸਟੈਂਡ ਨੇੜੇ ਜੋ ਸਪੇਅਰ ਪਾਰਟਸ ਦੀ ਦੁਕਾਨ ਦੇ ਬਾਹਰ ਖੜ੍ਹੀ ਇਕ ਕਾਰ ‘ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ (Firing) ਕੀਤੀ ਗਈ ਹੈ ਉਹ ਕਾਰ ਦੁਕਾਨ ਦੇ ਹੀ ਮਾਲਕ ਤੇਜਵੰਤ ਸਿੰਘ ਦੀ ਹੈ । ਗੋਲੀਬਾਰੀ (Firing) ਦੀ ਘਟਨਾ ਦਾ ਪਤਾ ਚਲਦਿਆਂ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕਾਰਵਾਈ ਸ਼ੁੁਰੂ ਕਰ ਦਿੱਤੀ ਹੈ ।

ਕੀ ਜਾਣਕਾਰੀ ਦਿੱਤੀ ਕਾਰ ਦੇ ਮਾਲਕ ਨੇ

ਉਕਤ ਗੋਲੀਬਾਰੀ ਦੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਤੇਜਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਮਵਾਰ ਸਵੇਰੇ ਸੂਚਨਾ ਮਿਲੀ ਸੀ ਕਿ ਦੁਕਾਨ ਦੇ ਬਾਹਰ ਖੜ੍ਹੀ ਉਨ੍ਹਾਂ ਦੀ ਕਾਰ ’ਤੇ ਕਿਸੇ ਨੇ ਗੋਲੀਆਂ ਚਲਾਈਆਂ ਹਨ । ਉਨ੍ਹਾਂ ਦੇ ਪੁੱਤਰ ਮਨਪ੍ਰੀਤ ਸਿੰਘ ਨੇ ਦੁਕਾਨ ’ਤੇ ਪਹੁੰਚ ਕੇ ਦੇਖਿਆ ਕਿ ਕਾਰ ਦੇ ਸ਼ੀਸ਼ੇ ’ਤੇ ਗੋਲੀਆਂ ਦੇ ਨਿਸ਼ਾਨ ਸਨ ।

ਮੇਰੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ : ਕਾਰ ਮਾਲਕ

ਸਪੇਅਰ ਪਾਰਟਸ ਦੀ ਦੁਕਾਨ ਅਤੇ ਕਾਰ ਦੇ ਮਾਲਕ ਤੇਜਵੰਤ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਕਿਸੇ ਵੀ ਵਿਅਕਤੀ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਹਲਕਾ ਫਤਿਹਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਮਨਦੀਪ ਕੌਰ ਨਾਗਰਾ ਅਤੇ ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਲਾਲੀ ਆਪਣੇ ਸਮਰਥਕਾਂ ਸਮੇਤ ਮੌਕੇ ’ਤੇ ਪਹੁੰਚੇ । ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਗੱਲਬਾਤ ਕਰਕੇ ਪੂਰੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ ।

ਕੀ ਮੰਗ ਕੀਤੀ ਗਈ ਹੈ ਸਾਬਕਾ ਵਿਧਾਇਕ ਦੀ ਪਤਨੀ ਵਲੋਂ

ਸਾਬਕਾ ਵਿਧਾਇਕ ਦੀ ਪਤਨੀ ਮਨਦੀਪ ਕੌਰ ਨਾਗਰਾ ਨੇ ਪੰਜਾਬ ਸਰਕਾਰ ਅਤੇ ਫਤਿਹਗੜ੍ਹ ਸਾਹਿਬ ਦੇ ਜਿ਼ਲ੍ਹਾ ਪੁਲਸ ਮੁਖੀ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਕੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ । ਦੂਜੇ ਪਾਸੇ, ਸਰਹਿੰਦ ਥਾਣੇ ਦੀ ਪੁਲਸ ਨੇ ਤੁਰੰਤ ਘਟਨਾ ਸਥਾਨ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ (Legal Action) ਸ਼ੁਰੂ ਕਰ ਦਿੱਤੀ ਹੈ ।

LEAVE A REPLY

Please enter your comment!
Please enter your name here