ਫ਼ਰੀਦਕੋਟ, 17 ਨਵੰਬਰ 2026 : ਪੰਜਾਬ ਦੇ ਜਿ਼ਲਾ ਫਰੀਦਕੋਟ ਵਿਖੇ ਥਾਣਾ ਸਦਰ ਕੋਟਕਪੁਰਾ ਪੁਲਸ ਵਲੋਂ ਗੈਰ-ਕਾਨੂੰਨੀ ਹਥਿਆਰਾਂ (Illegal weapons) ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ।
ਕੀ-ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫਤਾਰ ਵਿਅਕਤੀਆਂ ਕੋਲੋਂ
ਮਿਲੀ ਜਾਣਕਾਰੀ ਅਨੁਸਾਰ ਕੋਟਕਪੁਰਾ ਵਿੱਚ ਟਾਰਗੇਟ ਕਿਲਿੰਗ ਦੀ ਸਾਜਿ਼ਸ਼ ਨੂੰ ਨਾਕਾਮ ਕਰਦਿਆਂ ਥਾਣਾ ਸਦਰ ਕੋਟਕਪੂਰਾ ਪੁਲਸ ਵਲੋਂ ਜੋ ਐਂਟੀ ਗੈਂਗਸਟਰ ਟਾਸਕ ਫੋਰਸ (Anti-Gangster Task Force) ਪੰਜਾਬ ਅਤੇ ਐੱਸ. ਟੀ. ਐੱਫ. ਹਰਿਆਣਾ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਚਾਰ ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਦੇ ਕੋਲੋਂ ਤਿੰਨ ਪਿਸਤੌਲ ਅਤੇ 11 ਕਾਰਤੂਸ ਬਰਾਮਦ ਕੀਤੇ ਗਏ ਹਨ ।
ਕੀ ਸਾਹਮਣੇ ਆਇਆ ਹੈ ਸ਼ੁਰੂਆਤੀ ਜਾਂਚ ਵਿਚ
ਪੰਜਾਬ ਪੁਲਸ ਵਲੋਂ ਗ੍ਰਿਫ਼ਤਾਰ (Arrest) ਵਿਅਕਤੀਆਂ ਤੋਂ ਕੀਤੀ ਗਈ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਇਸ਼ਾਰੇ ‘ਤੇ ਕੋਟਕਪੂਰਾ ਇਲਾਕੇ ਵਿੱਚ ਦੋ ਵਿਅਕਤੀਆਂ ਦੀ ਹੱਤਿਆ ਕਰਨ ਦੀ ਯੋਜਨਾ ਬਣਾ ਰਹੇ ਸਨ ।
ਕੌਣ-ਕੌਣ ਹਨ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿਚ
ਗੈਰ-ਕਾਨੂੰਨੀ ਹਥਿਆਰਾਂ ਸਮੇਤ ਜਿਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਸੁਰਿੰਦਰ ਸਿੰਘ, ਸੁਖਨਾਮ ਸਿੰਘ, ਮੁਸ਼ਤਾਕ ਅਲੀ ਤੇ ਹੈਪੀ ਸਿੰਘ ਵਜੋਂ ਹੋਈ ਹੈ । ਪੁਲਸ ਨੇ ਦੱਸਿਆ ਕਿ ਚਾਰਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ । ਫਿਲਹਾਲ ਉਨ੍ਹਾਂ ਖਿ਼ਲਾਫ਼ ਥਾਣਾ ਸਦਰ ਕੋਟਕਪੂਰਾ ਵਿੱਚ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।









