ਜਮੀਨੀ ਝਗੜੇ ਵਿਚ ਇੱਕੋ ਪਰਿਵਾਰ ਦੇ ਤਿੰਨ ਵਿਅਕਤੀਆਂ ਸਮੇਤ ਚਾਰ ਦੀ ਮੌਤ

0
30
Police

ਬਟਾਲਾ, 24 ਜੂਨ 2026 : ਪੰਜਾਬ ਦੇ ਜਿਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ (Batala) ਵਿਖੇ ਜ਼ਮੀਨੀ ਝਗੜੇ ਦੇ ਚਲਦਿਆਂ ਇੱਕੋ ਪਰਿਵਾਰ ਦੇ ਚਾਰ ਵਿਅਕਤੀਆਂ ਸਮੇਤ ਚਾਰ ਦੀ ਮੌਤ (Death) ਹੋ ਗਈ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਬਟਾਲਾ ਦੇ ਥਾਣਾ ਸੇਖਵਾਂ ਅਧੀਨ ਆਉਂਦੇ ਪਿੰਡ ਮੁੰਡੀ ਕਰਾਲ (Village Mundi Kraal) ਵਿੱਚ ਜੋ ਜ਼ਮੀਨੀ ਵਿਵਾਦ ਦੇ ਚੱਲਦਿਆਂ ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਵੱਲੋਂ ਆਪਣੀ ਸਕੀ ਚਾਚੀ ਅਤੇ ਨਾਬਾਲਗ ਚਚੇਰੇ ਭਰਾ ਨੂੰ ਗੋਲੀਆਂ ਮਾਰ (Shoot) ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ । ਇਸ ਤੋਂ ਬਾਅਦ ਜਦੋਂ ਉਸ ਦਾ ਦੋਸਤ (ਜੋ ਫੌਜੀ ਦੱਸਿਆ ਜਾ ਰਿਹਾ ਹੈ) ਉਸ ਨੂੰ ਰੋਕਣ ਲਈ ਅੱਗੇ ਆਇਆ ਤਾਂ ਮੁਲਜ਼ਮ ਨੇ ਉਸ ਨੂੰ ਵੀ ਗੋਲੀ ਮਾਰ ਦਿੱਤੀ, ਜਿਸ ਨਾਲ ਉਸ ਦੀ ਵੀ ਮੌਤ ਹੋ ਗਈ ।

ਗੋਲੀਬਾਰੀ ਕਰਨ ਵਾਲੇ ਨੇ ਖੁਦ ਨੂੰ ਵੀ ਗੋਲੀ ਮਾਰ ਮੁਕਾਇਆ

ਘਟਨਾ ਤੋਂ ਬਾਅਦ ਉਕਤ ਨੌਜਵਾਨ ਨੇ ਆਪਣੇ ਘਰ ਜਾ ਕੇ ਖੁਦ ਨੂੰ ਰਸੋਈ ਵਿੱਚ ਗੋਲੀ ਮਾਰ ਕੇ ਲਈ, ਜਿਸ ਨਾਲ ਉਸ ਦੀ ਵੀ ਮੌਕੇ ‘ਤੇ ਹੀ ਮੌਤ ਹੋ ਗਈ । ਇਸ ਤਰ੍ਹਾਂ ਕੁੱਲ ਚਾਰ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਿਸ ਵਿੱਚ ਇੱਕੋ ਪਰਿਵਾਰ ਦੇ 3 ਜੀਆਂ ਮੈਂਬਰਾਂ ਸਮੇਤ ਇੱਕ ਬਾਹਰੀ ਵਿਅਕਤੀ ਵੀ ਸ਼ਾਮਲ ਹੈ ।

ਪੁਲਸ ਨੇ ਘਟਨਾ ਦਾ ਪਤਾ ਚਲਦਿਆਂ ਹੀ ਮੌਕੇ ਤੇ ਪਹੁੰਚ ਕੀਤੀ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੇਖਵਾਂ ਦੀ ਪੁਲਸ ਅਤੇ ਬਟਾਲਾ ਦੇ ਡੀ. ਐਸ. ਪੀ. (ਸਿਟੀ) ਸੁਖਿੰਦਰ ਸਿੰਘ ਮੌਕੇ ‘ਤੇ ਪਹੁੰਚੇ । ਫੋਰੈਂਸਿਕ ਟੀਮ (Forensic team) ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਪੁਲਸ ਵੱਲੋਂ ਮਾਮਲੇ ਦੀ ਹਰ ਐਂਗਲ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇ ਤੱਥਾਂ ਦੀ ਪੁਸ਼ਟੀ ਜਾਰੀ ਹੈ ।  ਪੁਲਸ ਨੇ ਚਾਰ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਟਾਲਾ ਵਿਖੇ ਰੱਖਿਆ ਗਿਆ ਹੈ ।

LEAVE A REPLY

Please enter your comment!
Please enter your name here