ਚੰਡੀਗੜ੍ਹ, 17 ਨਵੰਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਚਾਰ ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ‘ਤੇ ਚਾਕੂਆਂ ਨਾਲ ਹਮਲਾ (Attack with knives) ਕਰ ਦਿੱਤੇ ਜਾਣ ਦਾ ਸਮਾਚਾਰ ਹੈ ।
ਕੌਣ ਹੈ ਇਹ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-25 ਵਿਖੇ ਜੋ ਪੁਲਸ ਬੀਟ ਬਾਕਸ ਦੇ ਨੇੜੇ ਬੀਤੀ ਸਵੇਰ ਚਾਰ ਅਣਪਛਾਤੇ ਵਿਅਕਤੀਆਂ (Unidentified individuals) ਵਲੋਂ ਇਕ ਨੌਜਵਾਨ ‘ਤੇ ਚਾਕੂਆਂ ਨਾਲ ਹਮਲਾ ਕਰਕੇ ਗੰਭੀਰ ਜਖਮੀ (Seriously injured) ਕਰ ਦਿੱਤਾ ਗਿਆ ਹੈ ਵਿਚ ਜਖਮੀ ਹੋਏ ਨੌਜਵਾਨ ਦੀ ਪਛਾਣ ਅਮਨ ਦੇ ਤੌਰ ‘ਤੇ ਹੋਈ ਹੈ ।
ਪੁਲਸ ਨੇ ਕਰ ਦਿੱਤੀ ਹੈ ਹਮਲਾਵਰਾਂ ਦੀ ਭਾਲ ਸ਼ੁਰੂ
ਪ੍ਰਾਪਤ ਸੂਚਨਾ ਮੁਤਾਬਕ ਉਕਤ ਵਾਪਰੇ ਘਟਨਾਕ੍ਰਮ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰਦਿਆ ਜਿਥੇ ਪੁਲਸ ਵਲੋਂ ਅਣਪਛਾਤੇ ਹਮਲਾਵਰਾਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ, ਉਥੇ ਹੀ ਉਨ੍ਹਾਂ ਦੀ ਭਾਲ ਲਈ ਟੀਮਾਂ ਦਾ ਗਠਨ ਕਰਕੇ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ । ਦੱਸਣਯੋਗ ਹੈ ਕਿ ਉਕਤ ਨੌਜਵਾਨ ਜਦੋਂ ਕੰਮ ਲਈ ਜਾ ਰਿਹਾ ਸੀ ਉਸ ਸਮੇਂ ਉਸ ਉਪਰ ਹਮਲਾ ਕੀਤਾ ਗਿਆ ।









