ਅਦਾਲਤ ਵਿਚ ਗਵਾਹੀ ਦੇ ਕੇ ਵਾਪਸ ਆਉਂਦੇ ਸਮੇਂ ਗੈਂਗਸਟਰ ਦੇ ਭਰਾ ’ਤੇ ਫਾਇਰਿੰਗ

0
34
Sonipat Firring

ਸੋਨੀਪਤ, 22 ਸਤੰਬਰ 2026 : ਹਰਿਆਣਾ (Haryana) ਦੇ ਸ਼ਹਿਰ ਸੋਨੀਪਤ ਵਿਖੇ ਕੁੱਝ ਕਾਰ ਸਵਾਰਾਂ ਵਲੋਂ ਗੈਂਗਸਟਰ ਰਵਿੰਦਰ ਪੁਗਥਲਾ ਦੇ ਭਰਾ ਅਤੇ ਰਿਸ਼ਤੇਦਾਰਾਂ ‘ਤੇ ਗੋਲੀਬਾਰੀ (Firing) ਕੀਤੇ ਜਾਣ ਦਾ ਸਮਾਚਾਰ ਹੈ ।

ਕਦੋਂ ਵਾਪਰਿਆ ਘਟਨਾਕ੍ਰਮ

ਮਿਲੀ ਜਾਣਕਾਰੀ ਅਨੁਸਾਰ ਉਕਤ ਗੋਲੀਬਾਰੀ ਘਟਨਾਕ੍ਰਮ ਉਸ ਵੇਲੇ ਵਾਪਰਿਆ ਜਦੋਂ ਗੈਂਗਸਟਰ ਰਵਿੰਦਰ ਪੁਗਥਲਾ (Gangster Ravinder Pugthala) ਦਾ ਭਰਾ ਅਤੇ ਹੋਰ ਰਿਸ਼ਤੇਦਾਰ ਇਕ ਜ਼ਮੀਨ ਦੇ ਮਾਮਲੇ ਵਿਚ ਅਦਾਲਤ ਵਿਚ ਗਵਾਹੀ ਦੇ ਕੇ ਵਾਪਸ ਪਰਤ ਰਹੇ ਸਨ ਕਿ ਅਚਾਨਕ ਦੋ ਕਾਰ ਸਵਾਰਾਂ ਨੇ ਉਕਤ ਪਰਿਵਾਰ ‘ਤੇ ਗੋਲੀਆਂ ਚਲਾ ਦਿੱਤੀਆਂ ਪਰ ਕਾਰ ਦੇ ਬੁਲਟ ਪਰੂਫ ਹੋਣ ਦੇ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ।

ਕੀ ਦੱਸਿਆ ਰਵਿੰਦਰ ਨੇ

ਉਪਰੋਕਤ ਵਾਪਰੇ ਗੋਲੀਬਾਰੀ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਨੇ ਦੱਸਿਆ ਕਿ ਜ਼ਮੀਨੀ ਵਿਵਾਦ ਕਾਰਨ ਇਹ ਵਾਰਦਾਤ ਹੋਈ ਹੈ । ਰਵਿੰਦਰ ਨੇ ਖੇੜੀ ਦਮਕਨ ਦੇ ਰਹਿਣ ਵਾਲੇ ਨੌਜਵਾਨਾਂ ‘ਤੇ ਫਾਇਰਿੰਗ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਜ਼ਮੀਨ ਦੀ ਕੀਮਤ 100 ਕਰੋੜ ਹੈ ਅਤੇ ਇਹ ਇੱਕ ਕਰੋੜ ਵਿੱਚ ਦਿੱਤੀ ਗਈ ਹੈ, ਜਿਸਦੇ ਚਲਦਿਆਂ ਹੀ ਉਹ ਉਸੇ ਦੀ ਗਵਾਹੀ ਲਈ ਆਏ ਸਨ ਅਤੇ ਵਾਪਸ ਜਾਂਦੇ ਸਮੇਂ ਹਮਲਾ ਕੀਤਾ ਗਿਆ ।

ਕੀ ਦੱਸਿਆ ਜਾਂਚ ਅਧਿਕਾਰੀ ਨੇ

ਦਿਨ-ਦਿਹਾੜੇ ਹੋਈ ਇਸ ਗੋਲੀਬਾਰੀ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ । ਸੂਚਨਾ ਮਿਲਦਿਆਂ ਹੀ ਪੁਲਸ ਮੌਕੇ `ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਵਿੱਚ ਲੱਗ ਗਈ ਹੈ । ਜਾਂਚ ਅਧਿਕਾਰੀ ਨੇ ਦੱਸਿਆ ਕਿ ਰਵਿੰਦਰ ਜੋ ਕਿ ਬੜੌਤਾ ਪਿੰਡ ਦੇ ਰਹਿਣ ਵਾਲੇ ਹੈ ਦਾ ਜ਼ਮੀਨ ਨੂੰ ਲੈ ਕੇ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ ਅਤੇ ਦੂਜਾ ਪੱਖ ਇਸੇ ਗੱਲ ਨੂੰ ਲੈ ਕੇ ਰੰਜਸ਼ ਰੱਖਦਾ ਹੈ, ਜਿਸ ਕਾਰਨ ਅੱਜ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਸਾਰੇ ਦੋਸ਼ੀਆਂ ਦੀ ਪਛਾਣ ਹੋ ਗਈ ਹੈ ਅਤੇ ਗ੍ਰਿਫ਼ਤਾਰੀ (Arrest) ਲਈ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

LEAVE A REPLY

Please enter your comment!
Please enter your name here