ਜ਼ਬਰਦਸਤੀ ਦਾ ਸਿ਼ਕਾਰ ਲੜਕੀ ਦੀ ਹੋਈ ਮੌਤ

0
31
Girl dies

ਫਿਰੋਜ਼ਪੁਰ, 20 ਦਸੰਬਰ 2025 : ਪੰਜਾਬ ਦੇ ਜਿ਼ਲਾ ਫਿਰੋਜ਼ਪੁਰ (District Ferozepur) ਦੇ ਹਲਕਾ ਗੁਰੂਹਰਸਹਾਏ ਵਿੱਚ ਇੱਕ ਨਾਬਾਲਿਗ ਲੜਕੀ (Minor girl) ਨਾਲ ਨੌਕਰ ਵੱਲੋਂ ਜਬਰਦਸਤੀ ਕਰਨ ਤੇ ਲੜਕੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ । ਜਿਥੇ ਇਲਾਜ ਦੌਰਾਨ ਲੜਕੀ ਦੀ ਮੌਤ (The girl’s death) ਹੋ ਗਈ । ਪੁਲਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਇੱਕ ਨੌਜਵਾਨ ਖਿ਼ਲਾਫ਼ ਪੋਸਕੋ ਐਕਟ (POSCO Act) ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

ਲੜਕੀ ਦੇ ਪਿਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸੀ ਸਾਰੀ ਗੱਲਬਾਤ

ਪੀੜ੍ਹਤਾ ਦੇ ਪਿਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ 14 ਦਸੰਬਰ 2025 ਨੂੰ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਪੂਰਾ ਪਰਿਵਾਰ ਵੋਟ ਪਾਉਣ ਲਈ ਪਿੰਡ ਗੱਟੀ ਅਜਾਇਬ ਸਿੰਘ ਵਾਲੀ ਗਿਆ ਹੋਇਆ ਸੀ। ਸ਼ਾਮ ਕਰੀਬ 4 ਵਜੇ ਜਦੋਂ ਉਹ ਘਰ ਵਾਪਸ ਆਏ ਤਾਂ ਉਨ੍ਹਾਂ ਦੀ ਨਾਬਾਲਿਗ ਲੜਕੀ ਘਰ ਮੌਜੂਦ ਨਹੀਂ ਸੀ । ਤਲਾਸ਼ ਦੌਰਾਨ ਘਰ ਦੇ ਗੋਦਾਮ ਵਿੱਚ ਚੀਕਾਂ ਦੀ ਆਵਾਜ਼ ਸੁਣਾਈ ਦਿੱਤੀ ਜਦ ਉਹ ਮੌਕੇ ਤੇ ਪਹੰਚੇ ਤਾਂ ਉਕਤ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ ।

ਘਟਨਾ ਵਾਲੀ ਰਾਤ ਲੜਕੀ ਨੇ ਕਰ ਲਿਆ ਸੀ ਜਹਿਰੀਲੇ ਪਦਾਰਥ ਦਾ ਸੇਵਨ

ਪਰਿਵਾਰਕ ਮੈਂਬਰਾਂ ਅਨੁਸਾਰ ਇਸ ਘਟਨਾ ਤੋਂ ਮਾਨਸਿਕ ਤੌਰ ਦੁਖੀ ਲੜਕੀ ਨੇ ਉਸੇ ਰਾਤ ਖੇਤਾਂ ਤੋਂ ਕੋਈ ਜ਼ਹਿਰੀਲਾ ਪਦਾਰਥ ਸੇਵਨ ਕਰ ਲਿਆ ਸੀ । ਜਿਸ ਦੇ ਹਾਲਤ ਖ਼ਰਾਬ ਹੋਣ ‘ਤੇ ਪਰਿਵਾਰ ਨੇ ਪਹਿਲਾਂ ਉਸ ਨੂੰ ਜਲਾਲਾਬਾਦ ਦੇ ਗੁਰੂ ਨਾਨਕ ਹਸਪਤਾਲ ਦਾਖਲ ਕਰਵਾਇਆ, ਜਿੱਥੋਂ ਡਾਕਟਰਾਂ ਨੇ ਬਿਹਤਰ ਇਲਾਜ ਲਈ ਉਸ ਨੂੰ ਰੈਫਰ ਕਰ ਦਿੱਤਾ । ਬਾਅਦ ਵਿੱਚ ਲੜਕੀ ਨੂੰ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ 16 ਦਸੰਬਰ 2025 ਦੀ ਸ਼ਾਮ ਉਸ ਦੀ ਮੌਤ ਹੋ ਗਈ ।

ਲੜਕੀ ਦੀ ਮੌਤ ਹੋਣ ਤੇ ਪੁਲਸ ਨੇ ਹਸਪਤਾਲ ਪਹੁੰਚ ਕੀਤੇ ਬਿਆਨ ਦਰਜ

ਲੜਕੀ ਦੀ ਮੌਤ ਦੀ ਸੂਚਨਾ ਮਿਲਣ ‘ਤੇ ਪੁਲਿਸ ਟੀਮ ਹਸਪਤਾਲ ਪਹੁੰਚੀ ਅਤੇ ਪਿਤਾ ਦੇ ਬਿਆਨ ਦਰਜ ਕੀਤੇ । ਜਾਂਚ ਦੌਰਾਨ ਪੁਲਿਸ ਨੇ ਪਿੰਡ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਵਾਸੀ ਰਿੰਕੂ ਸਿੰਘ ਉਰਫ਼ ਸਾਜਨ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 65, 108 ਅਤੇ ਪੋਸਕੋ ਐਕਟ-2012 ਦੀ ਧਾਰਾ 4 ਤਹਿਤ ਨੰਬਰ 1182 ਦਰਜ ਕੀਤੀ ਹੈ ।

ਦੂਸਰੇ ਪਾਸੇ ਪਰਿਵਾਰਕ ਮੈਂਬਰਾਂ ਨੇ ਦੋਸ਼ੀ ਦੀ ਗ੍ਰਿਫ਼ਤਾਰੀ (Arrest) ਤੱਕ ਲੜਕੀ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ । ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਫਿਰੋਜ਼ਪੁਰ ਫਾਜ਼ਿਲਕਾ ਰੋਡ ‘ਤੇ ਲਾਸ਼ ਰੱਖ ਕੇ ਪੁਲਿਸ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨਗੇ ।

ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ : ਡੀ. ਐਸ. ਪੀ .

ਇਸ ਮਾਮਲੇ ਵਿਚ ਡੀ. ਐਸ. ਪੀ. ਰਾਜਵੀਰ ਸਿੰਘ (D. S. P. Rajveer Singh) ਨੇ ਕਿਹਾ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ । ਸਾਰੇ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਰੇਡਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਲਦ ਹੀ ਦੋਸ਼ੀ ਨੂੰ ਜਲਦ ਹੀ ਗਿਰਫਤਾਰ ਕਰ ਲਿਆ ਜਾਵੇਗਾ ।

Read More : ਥਾਣਾ ਸਿਵਲ ਲਾਈਨ ਨੇ ਕੀਤਾ ਇਕ ਵਿਰੁੱਧ ਪੋਸਕੋ ਐਕਟ ਤਹਿਤ ਕੇਸ ਦਰਜ

LEAVE A REPLY

Please enter your comment!
Please enter your name here