ਹਰਿਆਣਾ ਨਿਵਾਸੀ ਨੌਜਵਾਨ ਦਾ ਜਰਮਨੀ ਵਿਚ ਹੋਇਆ ਕਤਲ

0
24
Germany Murder

ਕੁਰੂਕਸ਼ੇਤਰ, 13 ਅਗਸਤ 2026 : ਹਰਿਆਣਾ (Haryana) ਦੇ ਸ਼ਹਿਰ ਕੁਰੂਕਸ਼ੇਤਰ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਜਰਮਨੀ ਵਿਖੇ ਚਾਕੂਆਂ ਨਾਲ ਹਮਲਾ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਸ਼ਹਿਰ ਕੁਰੂਕਸ਼ੇਤਰ (Kurukshetra) ਦੇ ਵਸਨੀਕ ਜਿਸ 25 ਸਾਲਾ ਨੌਜਵਾਨ ਦਾ ਜਰਮਨੀ ਵਿਖੇ ਚਾਕੂਆਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਹੈ ਵਿਚ ਨੌਜਵਾਨ ਦੀ ਪਛਾਣ ਵਿਸ਼ੂ ਸ਼ਰਮਾ ਦੇ ਤੌਰ ‘ਤੇ ਹੋਈ ਹੈ । ਉਕਤ ਨੌਜਵਾਨ ਦਾ ਕਤਲ ਜਰਮਨੀ ਦੇ ਫਰੈਂਕਫਰਟ ਸ਼ਹਿਰ ਵਿਖੇ ਕੀਤਾ ਗਿਆ ਹੈ ।

ਕੀ ਦੱਸਿਆ ਪਰਿਵਾਰਕ ਮੈਂਬਰਾਂ ਨੇ

ਉਪਰੋਕਤ ਵਾਪਰੇ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿਸ਼ੂ ਸ਼ਰਮਾ ਨੂੰ ਕੁੱਝ ਨੌਜਵਾਨਾਂ ਨੇ ਮਿਲਣ ਲਈ ਬੁਲਾਇਆ ਸੀ ਤੇ ਨੌਜਵਾਨਾਂ ਨੂੰ ਮਿਲਣ ਦੌਰਾਨ ਵਿਸ਼ੂ ਦੀ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਤੇ ਇਸੇ ਦੌਰਾਨ ਝਗੜੇ ਵਿਚ ਤਿੰਨ ਨੌਜਵਾਨਾਂ ਵਲੋਂ ਵਿਸ਼ੂ ਨੂੰ ਚਾਕੂ ਮਾਰ (Knife attack) ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ।

ਪਰਿਵਾਰ ਨੇ ਕੀਤੀ ਹਰਿਆਣਾ ਸਰਕਾਰ ਤੋਂ ਮਦਦ ਦੀ ਮੰਗ

ਜਾਣਕਾਰੀ ਮੁਤਾਬਕ ਵਿਸ਼ੂ ਸ਼ਰਮਾ (Vishu Sharma) ਦੇੇ ਚਾਚਾ ਸਾਬਕਾ ਕੌਂਸਲਰ ਅਤੇ ਭਾਜਪਾ ਆਗੂ ਨਿਤੀਨ ਭਾਰਦਵਾਜ ਨੇ ਦੱਸਿਆ ਕਿ ਏਜੰਸੀ ਵਲੋਂ ਵਿਸ਼ੂ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ 12 ਲੱਖ ਰੁਪਏ ਦੀ ਮੰਗ ਕੀਤੀ ਗਈ ਹੈ, ਜਿਸਦੇ ਚਲਦਿਆਂ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੋਂ ਵਿਸ਼ੂ ਦੀ ਲਾਸ਼ ਭਾਰਤ ਲਿਆਉਣ ਵਿਚ ਮਦਦ ਦੀ ਮੰਗ ਕੀਤੀ ਗਈ ਹੈ ।

LEAVE A REPLY

Please enter your comment!
Please enter your name here