ਤਰਨਤਾਰਨ, 26 ਸਤੰਬਰ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਪਿੰਡ ਗੱਗੋਬੂਆ ਵਿਖੇ ਅਕਾਲੀ ਸਰਪੰਚ ਦੇ ਪਤੀ ਦਾ ਬੀਤੇ ਦਿਨੀਂ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ ।
ਕੌਣ ਹੈ ਇਹ ਵਿਅਕਤੀ
ਮਿਲੀ ਜਾਣਕਾਰੀ ਅਨੁਸਾਰ ਪਿੰਡ ਗੱਗੋਬੂਆ (Village Gaggobua) ਵਿਖੇ ਜੋ ਸ਼ੋ੍ਮਣੀ ਅਕਾਲੀ ਦਲ ਦੀ ਮਹਿਲਾ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਦਾ ਘਰ ਦੇ ਬਾਹਰ ਹੀ ਕਿਸੇ ਵਲੋਂ ਗੋਲੀ ਮਾਰ (Shoot) ਕੇ ਕਤਲ ਕਰ ਦਿੱਤਾ ਗਿਆ ਹੈ ਵਿਚ ਮੌਤ ਦੇ ਘਾਟ ਉਤਰਨ ਵਾਲੇ ਵਿਅਕਤੀ ਦੀ ਪਛਾਣ ਨਵਪ੍ਰੀਤ ਸਿੰਘ ਦੇ ਤੌਰ ‘ਤੇ ਹੋਈ ਹੈ । ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।
ਪੁਲਸ ਨੇ ਕੀਤੀ ਹਮਲਾਵਰਾਂ ਦੀ ਭਾਲ ਸ਼ੁਰੂ
ਪ੍ਰਾਪਤ ਸੂਚਨਾ ਮੁਤਾਬਕ ਉਕਤ ਵਿਅਕਤੀ ਦਾ ਕਤਲ ਪਹਿਲਾਂ ਤੋਂ ਹੀ ਚੱਲ ਰਹੇ ਇਕ ਪਰਿਵਾਰਕ ਝਗੜੇ ਦਾ ਨਤੀਜਾ ਹੋ ਸਕਦੀ ਹੈ ਸਬੰਧੀ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ । ਉਕਤ ਕਤਲ ਸਬੰਧੀ ਪੁਲਸ ਨੂੰ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਗਿਆ ਅਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਗ੍ਰਿਫ਼ਤਾਰੀ (Arrest) ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਗਈ ।









