ਘਰੇਲੂ ਝਗੜੇ ਦੇ ਚਲਦਿਆਂ ਪਤੀ ਨੇ ਚਾਕੂ ਮਾਰ ਕੀਤਾ ਪਤਨੀ ਦਾ ਕਤਲ

0
27
Kotakpura Murder

ਕੋਟਕਪੂਰਾ, 21 ਸਤੰਬਰ 2026 : ਪੰਜਾਬ ਦੇ ਸ਼ਹਿਰ ਕੋਟਕਪੁਰਾ (Kotkapura) ਦੇ ਪਿੰਡ ਕੋਹਰਾਵਾਲਾ ਵਿਖੇ ਇਕ ਪਤੀ ਵਲੋਂ ਆਪਣੀ ਹੀ ਪਤਨੀ ਦਾ ਚਾਕੂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਮਹਿਲਾ ਜਿਸਦਾ ਕਰ ਦਿੱਤਾ ਗਿਆ ਕਤਲ

ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਹਾਰਵਾਲਾ (Village Koharwala) ਵਿਖੇ ਜੋ ਪਤੀ-ਪਤਨੀ ਵਿਚਕਾਰ ਚੱਲ ਰਹੇ ਕਿਸੇ ਘਰੇਲੂ ਝਗੜੇ ਦੇ ਚਲਦਿਆਂ ਨਾਰਾਜ ਹੋ ਕੇ ਗੁਆਂਢੀਆਂ ਦੇ ਘਰ ਜਾ ਕੇ ਸੌਂ ਗਈ ਆਪਣੀ ਪਤਨੀ ਦਾ ਗੁਆਂਢੀਆਂ ਦੇ ਘਰ ਜਾ ਕੇ ਹੀ ਚਾਕੂ ਮਾਰ (Knife attack) ਕੇ ਕਤਲ ਕਰ ਦਿੱਤਾ ਗਿਆ ਹੈ ਵਿਚ ਮ੍ਰਿਤਕ ਮਹਿਲਾ ਦੀ ਪਛਾਣ 30 ਸਾਲਾ ਸਰਬਜੀਤ ਕੌਰ ਦੇ ਤੌਰ ‘ਤੇ ਹੋਈ ਹੈ ।

ਪੁਲਸ ਨੇ ਕੀਤੀ ਘਟਨਾ ਵਾਲੀ ਥਾਂ ‘ਤੇ ਪਹੁੰਚ ਜਾਂਚ ਸ਼ੁਰੂ

ਉਕਤ ਵਾਪਰੇ ਕਤਲ ਕਾਂਡ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾਕ੍ਰਮ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਡੀ. ਐਸ. ਪੀ. ਅਵਤਾਰ ਸਿੰਘ ਰਾਜਪਾਲ ਨੇ ਦੱਸਿਆ ਕਿ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਦੱਸਣਯੋਗ ਹੈ ਕਿ ਜਿਸ ਵਿਅਕਤੀ ਵਲੋਂ ਕਤਲ ਕੀਤਾ ਗਿਆ ਦੀ ਪਛਾਣ ਗੁਰਜੰਟ ਸਿੰਘ ਦੇ ਤੌਰ ‘ਤੇ ਹੋਈ ਹੈ ।

LEAVE A REPLY

Please enter your comment!
Please enter your name here