ਕਪੂਰਥਲਾ ਪੁਲਸ ਨੇ ਚਾਰ ਨੂੰ ਕੀਤਾ 16. 8 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

0
34
heroin

ਚੰਡੀਗੜ੍ਹ, 8 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਕਪੂਰਥਲਾ ਦੀ ਪੁਲਸ (Kapurthala Police) ਵਲੋਂ ਇਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ 16.8 ਕਿਲੋਗ੍ਰਾਮ ਹੈਰੋਇਨ (Heroin) ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ ।

ਕੀ ਦੱਸਿਆ ਡੀ. ਜੀ. ਪੀ. ਪੰਜਾਬ ਨੇ

ਡੀ. ਜੀ. ਪੀ. ਪੰਜਾਬ ਗੌਰਵ ਯਾਦਵ (D. G. P. Punjab Gaurav Yadav) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਪੂਰਥਲਾ ਪੁਲਸ ਨੇ ਇੱਕ ਔਰਤ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਦੋਸ਼ੀਆਂ ਦੇ ਕਬਜ਼ੇ ਵਿਚੋਂ 16.8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ।

ਕੌਣ ਕੌਣ ਹਨ ਜਿਨ੍ਹਾਂ ਨੂੰ ਕੀਤਾ ਗਿਆ ਹੈ ਗ੍ਰਿ਼ਫ਼ਤਾਰ

ਕਪੂਰਥਲਾ ਪੁਲਸ ਵਲੋਂ ਹੈਰੋਇਨ ਤਸਕਰੀ ਦੇ ਮਾਮਲੇ ਵਿਚ ਜਿਨ੍ਹਾਂ ਚਾਰ ਜਣਿਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਪੰਡੋਰੀ ਮੁਹੱਲਾ ਦੇ ਬਲਵਿੰਦਰ ਸਿੰਘ, ਅੰਮ੍ਰਿਤਸਰ ਦੇ ਗੋਹਲਵਾੜ ਦੀ ਸੁਮਨਪ੍ਰੀਤ ਕੌਰ ਅੰਮ੍ਰਿਤਸਰ ਦੇ ਪਿੰਡ ਦਾਉਕੇ ਦੇ ਵਸਨੀਕ ਹਰਪਾਲ ਸਿੰਘ ਅਤੇ ਜਸਕਰਨਬੀਰ ਸਿੰਘ ਵਜੋਂ ਹੋਈ ਹੈ । ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸਲੇਟੀ ਰੰਗ ਦੀ ਮਾਰੂਤੀ ਬਲੀਨੋ ਕਾਰ ਵੀ ਜ਼ਬਤ ਕੀਤੀ ਹੈ ।

ਮੁੱਢਲੀ ਜਾਂਚ ਕੀ ਕੀ ਪਤਾ ਲੱਗਿਆ

ਡੀ. ਜੀ. ਪੀ. (D. G. P.) ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ (Drugs) ਦੀ ਤਸਕਰੀ ਪਾਕਿਸਤਾਨ ਅਤੇ ਦੁਬਈ ਸਥਿਤ ਹੈਂਡਲਰਾਂ ਦੇ ਇਸ਼ਾਰੇ ‘ਤੇ ਕੀਤੀ ਜਾ ਰਹੀ ਸੀ । ਉਨ੍ਹਾਂ ਕਿਹਾ ਕਿ ਇਹ ਖੇਪ ਅੰਮ੍ਰਿਤਸਰ ਸਰਹੱਦੀ ਖੇਤਰ ਤੋਂ ਲਿਆਂਦੀ ਗਈ ਸੀ ਅਤੇ ਇਸਦੀ ਡਿਲੀਵਰੀ ਚੰਡੀਗੜ੍ਹ ਵਿੱਚ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅੱਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ । ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ ।

ਕੀ ਦੱਸਿਆ ਐਸ. ਐਸ. ਪੀ. ਕਪੂਰਥਲਾ ਨੇ

ਕਪੂਰਥਲਾ ਪੁਲਸ ਕੀਤੇ ਗਏ ਉਕਤ ਅਪ੍ਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਕਪੂਰਥਲਾ (S. S. P. Kapurthala) ਗੌਰਵ ਤੂਰਾ ਨੇ ਕਿਹਾ ਕਿ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦੇ ਹੋਏ ਫਗਵਾੜਾ ਪੁਲਿਸ ਟੀਮਾਂ ਦੁਆਰਾ ਇਕ ਰਣਨੀਤਕ ਅਪ੍ਰੇਸ਼ਨ ਚਲਾਇਆ ਗਿਆ । ਉਨ੍ਹਾਂ ਕਿਹਾ ਕਿ ਜਦੋਂ ਪੁਲਸ ਨੇ ਸ਼ੱਕੀਆਂ ਦੀ ਬਲੇਨੋ ਕਾਰ ਨੂੰ ਰੋਕਿਆ ਤਾਂ ਮੁਲਜ਼ਮ ਨੇ ਪੁਲਸ ਪਾਰਟੀ ਨੂੰ ਗੱਡੀ ਚੜਾਉਣ ਦੀ ਕੋਸ਼ਿਸ਼ ਕਰਦਿਆਂ ਫਰਾਰ ਹੋਣ ਦਾ ਯਤਨ ਕੀਤਾ । ਤੇਜ਼ੀ ਨਾਲ ਪਿੱਛਾ ਕਰਨ ਤੋਂ ਬਾਅਦ ਪੁਲਸ ਨੂੰ ਗੱਡੀ ਨੂੰ ਰੋਕਣ ਲਈ ਗੱਡੀ ਦੇ ਟਾਇਰਾਂ ‘ਤੇ ਗੋਲੀਆਂ ਚਲਾਉਣੀਆਂ ਪਈਆਂ । ਉਹਨਾਂ ਇਹ ਵੀ ਕਿਹਾ ਕਿ ਬਾਅਦ ਵਿਚ ਗੱਡੀ ਦੀ ਤਲਾਸ਼ੀ ਲੈਣ ‘ਤੇ 16.8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ।

LEAVE A REPLY

Please enter your comment!
Please enter your name here