ਜ਼ੀਰਾ `ਚ ਪ੍ਰਵਾਸੀ ਮਜ਼ਦੂਰ ਨੇ ਕੀਤੀ ਪ੍ਰਵਾਸੀ ਮਜ਼ਦੂਰ ਦੀ ਹੱਤਿਆ

0
39
Zira Murder

ਜ਼ੀਰਾ, 3 ਸਤੰਬਰ 2026 : ਪੰਜਾਬ ਦੇ ਜ਼ੀਰਾ (Zira) ਦੇ ਪਿੰਡ ਸੇਖਵਾਂ ਵਿਚ ਇਕ ਪ੍ਰਵਾਸੀ ਮਜ਼ਦੂਰ ਵੱਲੋਂ ਆਪਣੇ ਹੀ ਸਾਥੀ ਦੀ ਬੇਰਹਿਮੀ ਨਾਲ ਹੱਤਿਆ (Murder) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।

ਕੌਣ ਹੈ ਇਹ ਵਿਅਕਤੀ ਜਿਸਦਾ ਕਰ ਦਿੱਤਾ ਗਿਆ ਕਤਲ

ਮਿਲੀ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਸੇਖਵਾਂ (Village Sekhwan) ਵਿਖੇ ਜੋ ਬੀਤੀ ਰਾਤ ਇਕੱਠੇ ਰਹਿ ਰਹੇ ਦੋ ਪ੍ਰਵਾਸੀ ਮਜ਼ਦੂਰਾਂ ਵਿਚ ਹੋਏ ਆਪਸੀ ਝਗੜੇ ਤੋਂ ਬਾਅਦ ਇਕ ਪ੍ਰਵਾਸੀ ਮਜ਼ਦੂਰ ਨੇ ਦੂਸਰੇ ਪ੍ਰਵਾਸੀ ਮਜ਼ਦੂਰ ਦਾ ਕਤਲ ਕਰ ਦਿੱਤਾ ਹੈ ਵਿਚ ਮੌਤ ਦੇ ਘਾਟ ਉਤਰੇ ਵਿਅਕਤੀ ਦੀ ਪਛਾਣ ਰਾਜੂ ਦੇ ਤੌਰ ‘ਤੇ ਹੋਈ ਹੈ ।

ਦੱਸਣਯੋਗ ਹੈ ਕਿ ਘਟਨਾ ਤੋਂ ਬਾਅਦ ਮੁਲਜ਼ਮ ਪ੍ਰਵਾਸੀ ਲਾਸ਼ ਨੂੰ ਘੜੀਸ ਕੇ ਬਾਹਰ ਖੇਤਾਂ ਵਿਚ ਲੈ ਆਇਆ ਅਤੇ ਉੱਥੇ ਉਸ ਨੂੰ ਨਗਨ ਹਾਲਤ ‘ਚ ਸੁੱਟ ਕੇ ਫਰਾਰ ਹੋ ਗਿਆ । ਪੁਲਸ ਅਨੁਸਾਰ ਫਰਾਰ ਪ੍ਰਵਾਸੀ ਮਜ਼ਦੂਰ ਦੀਆਂ ਗਤੀਵਿਧੀਆਂ ਕੈਮਰੇ ‘ਚ ਕੈਦ ਹੋਈਆਂ ਹਨ, ਜਿਸ ਦੇ ਆਧਾਰ ‘ਤੇ ਪੁਲਸ ਅਗਲੇਰੀ ਜਾਂਚ ਕਰ ਰਹੀ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।

ਕੀ ਦੱਸਿਆ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸਾਬਕਾ ਸਰਪੰਚ ਨੇ

ਪੁਲਸ ਨੂੰ ਦਿੱਤੇ ਬਿਆਨ ‘ਚ ਪਿੰਡ ਸੇਖਵਾਂ ਦੇ ਸਾਬਕਾ ਸਰਪੰਚ ਗੁਰਪ੍ਰੇਮ ਸਿੰਘ ਬੱਬੂ ਪੁੱਤਰ ਅਜੈਬ ਸਿੰਘ ਵਾਲਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਬਿਹਾਰ ਨਿਵਾਸੀ ਦੋ ਪ੍ਰਵਾਸੀ ਰਾਜੂ ਅਤੇ ਰਵੀ ਉਸ ਕੋਲ ਖੇਤਾਂ ‘ਚ ਕੰਮ ਕਰਨ ਲਈ ਆਏ ਸਨ ਅਤੇ ਉਹ ਉਨ੍ਹਾਂ ਦੇ ਪਿੰਡ ਕਾਲੀਆਂ ਵਾਲੀ ਰੋਡ ‘ਤੇ ਬਣੇ ਖੇਤਾਂ ਦੇ ਮਕਾਨ ਵਿਚ ਰੁਕੇ ਹੋਏ ਸਨ ।

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਕਤ ਦੋਵਾਂ ਪ੍ਰਵਾਸੀਆਂ ‘ਚ ਖਾਣਾ ਖਾਂਦੇ ਸਮੇਂ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਅਤੇ ਉਕਤ ਵਿਵਾਦ ਤੋਂ ਬਾਅਦ ਰਵੀ ਨੇ ਰਾਜੂ ਦੇ ਸਿਰ ‘ਤੇ ਕਿਸੇ ਚੀਜ਼ ਨਾਲ ਵਾਰ ਕਰ ਕੇ ਉਸ ਦੀ ਹੱਤਿਆ ਕਰ ਦਿੱਤੀ ਅਤੇ ਫਰਾਰ ਹੋ ਗਿਆ । ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਜ਼ੀਰਾ ਸਦਰ ਦੇ ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਅਤੇ ਡੀ. ਐੱਸ. ਪੀ. ਜਸਪਾਲ ਸਿੰਘ ਢਿੱਲੋਂ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ (Postmortem) ਲਈ ਭੇਜ ਦਿੱਤਾ ਹੈ ।

LEAVE A REPLY

Please enter your comment!
Please enter your name here