ਬਠਿੰਡਾ, 27 ਜੁਲਾਈ 2026 : ਪੰਜਾਬ ਦੇ ਜਿਲਾ ਬਠਿੰਡਾ (Bathinda) ਵਿਖੇ ਲੰਘੇ ਦਿਨੀਂ ਇਕ ਨਾਬਾਲਗ ਮਾਸਮੂ ਬੱਚ ਨਾਲ ਇਕ ਵਿਅਕਤੀ ਵਲੋਂ ਜਬਰ ਜਨਾਹ (Rape) ਕਰਨ ਦੇ ਨਾਲ-ਨਾਲ ਕੁੱਟਮਾਰ ਕੀਤੇ ਜਾਣ ਦਾ ਸਮਾਚਾਰ ਹੈ ।
ਕੌਣ ਹੈ ਇਹ ਵਿਅਕਤੀ
ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਮਹਾਨਗਰ ‘ਚ ਜਿਸ 60 ਸਾਲਾ ਵਿਅਕਤੀ ਵੱਲੋਂ ਇਕ 9 ਸਾਲਾ ਮਾਸੂਮ ਬੱਚੀ ਨਾਲ ਜਬਰ ਜ਼ਨਾਹ ਕਰਨ ਦਾ ਸਮਾਚਾਰ ਹੈ ਵਲੋਂ ਬੱਚੀ ਦੇ ਵਿਰੋਧ ਕਰਨ ‘ਤੇ ਬੱਚੀ ਦੀ ਡੰਡਿਆਂ ਨਾਲ ਕੁੱਟਮਾਰ (Beating) ਵੀ ਕੀਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ । ਜਾਣਕਾਰੀ ਅਨੁਸਾਰ ਮੁਲਜ਼ਮ ਇਕ ਕੰਪਨੀ ‘ਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਹੈ ।
ਬੱਚੀ ਦੇ ਘਰ ਵਿਚ ਇਕੱਲੀ ਹੋਣ ‘ਤੇ ਦਿੱਤਾ ਘਟਨਾ ਨੂੰ ਅੰਜਾਮ
ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਉਸ ਨੇ ਘਰ ‘ਚ ਬੱਚੀ ਨੂੰ ਇਕੱਲੀ ਦੇਖ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ । ਰੌਲਾ ਪਾਉਣ ‘ਤੇ ਮੁਲਜ਼ਮ ਨੇ ਬੱਚੀ ਨੂੰ ਡੰਡਿਆਂ ਨਾਲ ਕੁੱਟਿਆ, ਜਿਸ ਕਾਰਨ ਉਸ ਦਾ-ਹੱਥ ਫਰੈਕਚਰ ਹੋ ਗਿਆ ਅਤੇ ਸਿਰ ‘ਤੇ ਵੀ ਸੱਟਾਂ ਲੱਗੀਆਂ । ਘਟਨਾ ਦੀ ਸੂਚਨਾ ਮਿਲਣ ‘ਤੇ ਸਮਾਜ ਸੇਵੀ ਹਰੀਓਮ ਠਾਕੁਰ ਅਤੇ ਉਨ੍ਹਾਂ ਦੀ ਟੀਮ ਮੌਕੇ ‘ਤੇ ਪਹੁੰਚੀ । ਉਨ੍ਹਾਂ ਨੇ ਜ਼ਖਮੀ ਬੱਚੀ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ ।
ਕੀ ਦੱਸਿਆ ਥਾਣਾ ਕੈਨਾਲ ਦੇ ਐਸ. ਐਚ. ਓ. ਨੇ
ਥਾਣਾ ਕੈਨਾਲ ਦੇ ਐੱਸ. ਐੱਚ. ਓ. ਦਲਜੀਤ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੀ ਸਿ਼ਕਾਇਤ ਮਿਲਦੇ ਹੀ ਤੁਰੰਤ ਮਾਮਲਾ ਦਰਜ (Case registered) ਕਰ ਲਿਆ ਗਿਆ ਸੀ । ਮੁਲਜ਼ਮ ਖਿਲਾਫ ਪੋਕਸੋ ਐਕਟ ਅਤੇ ਜਬਰ-ਜਨਾਹ ਨਾਲ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਮੁਲਜਮ ਨੂੰ ਸਖ਼ਤ ਸਜ਼ਾ ਦੁਆਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ ।









