ਲੁਧਿਆਣਾ, 23 ਅਕਤੂਬਰ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਇਮੀਗ੍ਰੇਸ਼ਨ ਦਫ਼ਤਰ ਵਿਖੇ ਗੋਲੀਬਾਰੀ ਕੀਤੇ ਜਾਣ ਦੇ ਮਾਮਲੇ ਵਿਚ ਦੋ ਵਿਚੋਂ ਇਕ ਨੌਜਵਾਨ ਨੂੰ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ ।
ਕੌਣ ਹੈ ਇਹ ਵਿਅਕਤੀ
ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਕੁੱਝ ਦਿਨ ਪਹਿਲਾਂ ਮਾਡਲ ਟਾਊਨ ਸਥਿਤ ਬਰਾਈਟ ਵੇਅ ਵੀਜ਼ਾ ਇਮੀਗ੍ਰੇਸ਼ਨ ਦਫ਼ਤਰ (Immigration Office) ’ਤੇ ਗੋਲੀਆਂ ਚਲਾਉਣ ਦਾ ਘਟਨਾਕ੍ਰਮ ਵਾਪਰਿਆ ਸੀ ਦੇ ਮਾਮਲੇ ਵਿੱਚ ਲੁਧਿਆਣਾ ਪੁਲਸ ਵਲੋਂ ਜੋ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵਿਚੋਂ ਇਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਦੀਪਕ ਕੁਮਾਰ ਦੇ ਤੌਰ ‘ਤੇ ਹੋਈ ਹੈ । ਪੁਲਸ ਨੇ ਵਾਰਦਾਤ ਵਿੱਚ ਵਰਤਿਆ ਗਿਆ ਬਿਨਾਂ ਨੰਬਰ ਵਾਲਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ ।
ਕੀ ਦੱਸਿਆ ਜਾਂਚ ਅਧਿਕਾਰੀ ਨੇ
ਉਕਤ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਮਾਮਲੇ ਦੀ ਜਾਂਚ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਦੀ ਟੀਮ ਵੱਲੋਂ ਕੀਤੀ ਗਈ ਵਲੋਂ ਕੀਤੇ ਗਏ ਦਾਅਵੇ ਅਨੁਸਾਰ ਇਸ ਮਾਮਲੇ ਵਿੱਚ ਦੀਪਕ ਕੁਮਾਰ ਅਤੇ ਗਗਨਦੀਪ ਦੀ ਸ਼ਮੂਲੀਅਤ ਸਾਹਮਣੇ ਆਈ ਹੈ । ਪੁਲਸ ਦਾ ਕਹਿਣਾ ਹੈ ਕਿ ਦੋਵਾਂ ਨੇ ਵਿਦੇਸ਼ ਵਿੱਚ ਰਹਿੰਦੇ ਵਰਿੰਦਰ ਚਾਰਨ ਅਤੇ ਜਗਜੀਤ ਸਿੰਘ ਉਰਫ਼ ਗਾਂਧੀ ਦੇ ਕਹਿਣ ’ਤੇ ਫਾਇਰਿੰਗ (Firing) ਕੀਤੀ ਸੀ ।
ਕੀ ਕਾਰਨ ਸਾਹਮਣੇ ਆਇਆ ਇਮੀਗ੍ਰੇਸ਼ਨ ਦਫ਼ਤਰ ਤੇ ਗੋਲੀਬਾਰੀ ਕਰਨ ਦਾ
ਪੁਲਸ ਮੁਤਾਬਕ ਇੀਗ੍ਰੇਸ਼ਨ ਦਫ਼ਤਰ ਦੇ ਮਾਲਕ ਤੋਂ ਕਥਿਤ ਤੌਰ ’ਤੇ ਫਿ਼ਰੌਤੀ ਮੰਗੀ ਗਈ ਸੀ ਅਤੇ ਮੰਗ ਪੂਰੀ ਨਾ ਹੋਣ ’ਤੇ ਫਾਇਰਿੰਗ ਕੀਤੀ ਗਈ ਸੀ । ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ । ਦੂਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਵਿਦੇਸ਼ ਵਿੱਚ ਰਹਿੰਦੇ ਕਥਿਤ ਸਾਥੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ ।









