ਕਰੋੜਾਂ ਰੁਪਏ ਦੀ ਹੈਰੋਇਨ ਸਣੇ ਦੋ ਮੁਲਜ਼ਮਾਂ ਨੂੰ ਪੁਲਸ ਕੀਤ ਗ੍ਰਿਫ਼ਤਾਰ

0
30
Pathankot Heroin

ਪਠਾਨਕੋਟ, 14 ਅਕਤੂਬਰ 2026 : ਪੰਜਾਬ ਦੇ ਜਿਲਾ ਪਠਾਨਕੋਟ (Pathankot) ਵਿਖੇ ਪੰਜਾਬ ਪੁਲਸ ਵਲੋਂ ਨਸ਼ਾ ਤਸਕਰੀ ਗਿਰੋਹ ਦੇ ਦੋ ਮੈਂਬਰਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ ।

ਕਿੰਨੀ ਹੈਰੋਇਨ ਕੀਤੀ ਗਈ ਹੈ ਬਰਾਮਦ

ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਪੁਲਸ ਵਲੋਂ ਜੋ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਰਹੱਦ ਪਾਰ ਤੋਂ ਹੈਰੋਇਨ ਤਸਕਰੀ ਦੇ ਮੋਡੀਊਲ ਦਾ ਪਰਦਾਫਾਸ਼ ਕਰਕੇ ਦੋ ਪੜਾਵਾਂ ਵਿੱਚ ਚਲਾਏ ਗਏ ਆਪ੍ਰੇਸ਼ਨ ਦੌਰਾਨ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 7.823 ਕਿੱਲੋ ਹੈਰੋਇਨ (Heroin) ਬਰਾਮਦ ਕੀਤੀ ਗਈ ਹੈ ।

ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਸਬੰਧੀ ਥਾਣਾ ਸਦਰ ਪਠਾਨਕੋਟ ਵਿਖੇ ਐੱਫ.ਆਈ.ਆਰ. ਦਰਜ (FIR registered) ਕਰ ਲਈ ਗਈ ਹੈ । ਇਸ ਨਸ਼ਾ ਤਸਕਰੀ ਦੇ ਵਿਸ਼ਾਲ ਨੈੱਟਵਰਕ ਦੀਆਂ ਕੜੀਆਂ ਜੋੜਨ, ਵਿੱਤੀ ਲੈਣ-ਦੇਣ ਦੀ ਜਾਂਚ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਡਿਜੀਟਲ ਅਤੇ ਤਕਨੀਕੀ ਵਿਸ਼ਲੇਸ਼ਣ ਸਮੇਤ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਨਸ਼ਟ ਕਰਨ ਅਤੇ ਇੱਕ ਨਸ਼ਾ-ਮੁਕਤ ਪੰਜਾਬ ਸਿਰਜਣ ਦੇ ਆਪਣੇ ਮਿਸ਼ਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।

LEAVE A REPLY

Please enter your comment!
Please enter your name here