ਅੰਮ੍ਰਿਤਸਰ, 16 ਨਵੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਪੁਲਸ ਵਲੋਂ ਦੋ ਵੱਖ-ਵੱਖ ਮਾਮਲਿਆਂ ਵਿਚ ਵੱਡੀ ਕਾਰਵਾਈ ਕਰਦਿਆਂ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrest) ਕੀਤਾ ਹੈ ।
ਕਿੰਨੀ ਹੈਰੋਇਨ ਬਰਾਮਦ ਕੀਤੀ ਗਈ ਹੈ ਦੋਹਾਂ ਕੋਲੋਂ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ਜੋ ਪੁਲਸ ਵਲੋਂ ਦੋ ਵੱਖ-ਵੱਖ ਮਾਮਲਿਆਂ ਵਿਚ ਵੱਡੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਕੋਲੋਂ ਹੈਰੋਇਨ (Heroin) ਬਰਾਮਦ ਕੀਤੀ ਗਈ ਹੈ ਦੀ 6-7 ਕਿਲੋ ਗ੍ਰਾਮ ਹੈ। ਪੁਲਸ ਅਨੁਸਾਰ ਪਾਕਿਸਤਾਨ ਤੋਂ ਡਰੋਨ ਰਾਹੀਂ ਖੇਤਾਂ ਵਿੱਚ ਸੁੱਟੀ ਗਈ ਹੈਰੋਇਨ ਨੂੰ ਅੱਗੇ ਸਪਲਾਈ ਕਰਨ ਦਾ ਕੰਮ ਕੀਤਾ ਜਾਣਾ ਸੀ । ਇਨ੍ਹਾਂ ਮਾਮਲਿਆਂ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ।
ਕੌਣ ਹਨ ਦੋਵੇਂ ਵਿਅਕਤੀ
ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਦੋ ਵੱਖ-ਵੱਖ ਮਾਮਲਿਆਂ ਵਿਚ ਹੈੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏੇ ਵਿਅਕਤੀਆਂ ਦੀ ਪਛਾਣ ਲੱਖਾ ਖੱਤਰੀ ਅਤੇ ਵਿਸ਼ਵਦੇਵ ਸਿੰਘ ਦੇ ਤੌਰ ‘ਤੇ ਹੋਈ ਹੈ । ਪਹਿਲਾ ਮਾਮਲਾ ਥਾਣਾ ਲੋਪੋਕੇ ਦਾ ਹੈ, ਜਿੱਥੇ ਏ. ਐਸ. ਆਈ. ਜਗਦੀਪ ਸਿੰਘ ਪੁਲਸ ਪਾਰਟੀ ਅਤੇ ਬੀ. ਐਸ. ਐਫ. ਦੇ ਅਧਿਕਾਰੀਆਂ ਤੇ ਜਵਾਨਾਂ ਸਮੇਤ ਪੁਲ ਨਹਿਰ ਸਿੱਧਵਾਂ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕਰ ਰਹੇ ਸਨ ਤਾਂ ਇਸ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਲੱਖਾ ਖੱਤਰੀ ਅਤੇ ਵਿਸ਼ਵਦੇਵ ਸਿੰਘ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ 992 ਗ੍ਰਾਮ ਹੈਰੋਇਨ ਬਰਾਮਦ ਹੋਈ ।
ਦੋਹਾਂ ਵਿਅਕਤੀਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਦੂਜਾ ਮਾਮਲਾ ਥਾਣਾ ਘਰਿੰਡਾ ਦਾ ਹੈ, ਜਿੱਥੇ ਪਿੰਡ ਢੋਡੀਵਿੰਡ ਦੇ ਖੇਤਾਂ ਵਿੱਚ ਡਰੋਨ ਰਾਹੀਂ ਇੱਕ ਪੈਕੇਟ ਸੁੱਟੇ ਜਾਣ ਦੀ ਸੂਚਨਾ ਮਿਲੀ ਸੀ । ਸੂਚਨਾ ਮਿਲਣ ’ਤੇ ਐਸ. ਆਈ. ਰਾਜਬੀਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ । ਪੈਕੇਟ ਖੋਲ੍ਹ ਕੇ ਡਰੱਗ ਕਿੱਟ ਰਾਹੀਂ ਜਾਂਚ ਕਰਨ ’ਤੇ ਉਸ ਵਿੱਚੋਂ 1 ਕਿਲੋ 15 ਗ੍ਰਾਮ ਹੈਰੋਇਨ ਬਰਾਮਦ ਹੋਈ । ਪੁਲਸ ਵਲੋਂ ਦੋਹਾਂ ਵਿਰੁੱਧ ਐਨ. ਡੀ. ਪੀ. ਐਸ. ਐਕਟ (NDPS Act) ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ।









