ਅੰਮ੍ਰਿਤਸਰ ਵਿਖੇ ਪੁਲਸ ਨੇ ਗੈਰ-ਕਾਨੂੰਨੀ ਹਥਿਆਰ ਅਤੇ ਹਵਾਲਾ ਰਾਸ਼ੀ ਕੀਤੀ ਬਰਾਮਦ

0
37
Amritsar Police

ਅੰਮ੍ਰਿਤਸਰ, 19 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਪੁਲਸ ਵਲੋਂ ਇਕ ਨਾਕਾਬੰਦੀ ਦੌਰਾਨ ਸ਼ੱਕੀ ਵਿਅਕਤੀਆਂ ਕੋਲੋਂ ਹਥਿਾਰ ਅਤੇ ਹਵਾਲਾ ਰਾਸ਼ੀ ਬਰਾਮਦ ਕੀਤੀ ਹੈ ।

ਕਿਹੜੇ-ਕਿਹੜੇ ਹਥਿਆਰ ਅਤੇ ਕਿੰਨੀ ਹਵਾਲਾ ਰਕਮ ਕੀਤੀ ਗਈ ਹੈ ਬਰਾਮਦ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪੁਲਸ ਜੰਡਿਆਲਾ ਗੁਰੂ (Jandiala Guru) ਪੁਲਸ ਵਲੋਂ ਜੋ ਇਕ ਨਾਕਾਬੰਦੀ ਦੌਰਾਨ ਸ਼ੱਕੀ ਵਿਅਕਤੀਆਂ ਕੋਲੋਂ ਗੈਰ-ਕਾਨੂੰਨੀ ਹਥਿਆਰ (Illegal weapons) ਜਿਨ੍ਹਾਂ ਵਿਚ ਪਿਸਤੌਲ, ਮੈਗਜ਼ੀਨ, ਜਿੰਦਾ ਕਾਰਤੂਸ ਅਤੇ ਕਥਿਤ ਹਵਾਲਾ ਰਕਮ 1. 05 ਲੱਖ ਰੁਪਏ ਦੀ ਰਾਸ਼ੀ ਬਰਾਮਦ ਕੀਤੀ ਗਈ ਹੈ ।

ਕੀ ਦੱਸਿਆ ਡੀ. ਐਸ. ਪੀ. ਨੇ

ਪੰਜਾਬ ਪੁਲਸ ਦੇ ਡੀ. ਐੱਸ. ਪੀ. (D.S.P.) ਨੇ ਦੱਸਿਆ ਕਿ ਵਡਾਲਾ ਚੌਕੀ ਦੇ ਇੰਚਾਰਜ ਏ. ਐੱਸ. ਆਈ. ਜਤਿੰਦਰ ਪਾਲ ਨੂੰ ਗੁਪਤ ਸੂਚਨਾ ਮਿਲਣ ‘ਤੇ ਪੁਲਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਛਾਪੇਮਾਰੀ ਕੀਤੀ । ਇੱਕ ਹੋਰ ਕਾਰਵਾਈ ਦੌਰਾਨ ਨਵਾਂ ਪਿੰਡ ਚੌਕੀ ਦੇ ਇੰਚਾਰਜ ਏ. ਐੱਸ. ਆਈ. ਤਰਜਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਵਲੋਂ ਨੈਸ਼ਨਲ ਹਾਈਵੇਅ ’ਤੇ ਹਵੇਲੀ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ । ਇਸ ਦੌਰਾਨ ਦੋ ਮੋਟਰਸਾਈਕਲਾਂ ’ਤੇ ਸਵਾਰ ਚਾਰ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ ।

ਪੁਲਸ ਨੇ ਕਰ ਲਿਆ ਹੈ ਗ੍ਰਿਫ਼ਤਾਰ ਵਿਅਕਤੀਆਂ ਪੁਲਸ ਰਿਮਾਂਡ ਪ੍ਰਾਪਤ

ਪੁਲਿਸ ਵੱਲੋਂ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ (Police remand) ਹਾਸਲ ਕੀਤਾ ਗਿਆ ਹੈ । ਪੁਲਸ ਹੁਣ ਇਸ ਮਾਮਲੇ ਵਿੱਚ ਹੋਰ ਸੰਪਰਕਾਂ, ਗਿਰੋਹ ਦੇ ਨੈੱਟਵਰਕ ਅਤੇ ਹਥਿਆਰਾਂ ਦੀ ਸਪਲਾਈ ਦੇ ਸਰੋਤਾਂ ਬਾਰੇ ਜਾਂਚ ਕਰ ਰਹੀ ਹੈ ।

LEAVE A REPLY

Please enter your comment!
Please enter your name here