ਸੋਨੀਪਤ ਵਿੱਚ ਪ੍ਰਾਪਰਟੀ ਡੀਲਰ ਦਾ ਮੋਟਰਸਾਈਕਲ ਸਵਾਰਾਂ ਨੇ ਕੀਤਾ ਕਤਲ

0
27
Sonipat Murder

ਹਰਿਆਣਾ, 14 ਨਵੰਬਰ 2026 : ਹਰਿਆਣਾ (Haryana) ਦੇ ਜਿਲਾ ਸੋਨੀਪਤ ਦੇ ਗੋਹਾਨਾ ਵਿਖੇ ਬੀਤੇ ਦਿਨ ਸ਼ਾਮ ਸਮੇਂ ਮੋਟਰਸਾਈਕਲ ਸਵਾਰਾਂ ਵਲੋਂ ਪ੍ਰਾਪਰਟੀ ਦਾ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਹੈ ।

ਕੌਣ ਹੈ ਇਹ ਪ੍ਰਾਪਰਟੀ ਡੀਲਰ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਗੋਹਾਨਾ ਵਿਖੇ ਜੋ ਬੀਤੀ ਸ਼ਾਮ ਮੋਟਰਸਾਈਕਲ ਸਵਾਰ ਹਮਲਾਵਰਾਂ ਵਲੋਂ ਗੋਲੀਬਾਰੀ ਕਰਕੇ ਪ੍ਰਾਪਰਟੀ ਡੀਲਰ ਦਾ ਕਤਲ ਕਰ ਦਿੱਤਾ ਗਿਆ ਹੈ ਵਿਚ ਵਿਅਕਤੀ ਦੀ ਪਛਾਣ ਬਿਜੇਂਦਰ ਪਾਹਲ ਉਰਫ ਨੰਨਾ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਹਮਲਾਵਰਾਂ ਨੇ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਆਪਣੇ ਦਫ਼ਤਰ ਦੇ ਬਾਹਰ ਆਪਣੀ ਕਾਰ ਵਿਚ ਘਰ ਜਾਣ ਦੀ ਤਿਆਰੀ ਕਰ ਰਹੇ ਸਨ। ਉਕਤ ਗੋਲੀਬਾਰੀ (Firing) ਘਟਨਾਕ੍ਰਮ ਦੌਰਾਨ ਹਮਲਾਵਰਾਂ ਵਲੋਂ 14-15 ਗੋਲੀਆਂ ਚਲਾਈਆਂ ਗਈਆਂ।

ਕਿਸ ਵਲੋਂ ਲਈ ਗਈ ਹੈ ਗੋਲੀਬਾਰੀ ਘਟਨਾਕ੍ਰਮ ਦੀ ਜਿੰਮੇਵਾਰੀ

ਪ੍ਰਾਪਤ ਸੂਚਨਾ ਮੁਤਾਬਕ ਉਕਤ ਗੋਲੀਬਾਰੀ ਘਟਨਾਕ੍ਰਮ ਦੀ ਜਿੰਮੇਵਾਰੀ ਸੋਸ਼ਲ ਮੀਡੀਆ ‘ਤੇ ਰੋਹਿਤ ਗੋਦਾਰਾ ਗੈਂਗ ਨਾਲ ਜੁੜੇ ਵੀਰੇਂਦਰ ਚਰਨ ਵਲੋਂ ਲਈ ਗਈ ਹੈ । ਜਿਕਰਯੋਗ ਹੈ ਕਿ ਅਚਾਨਕ ਹੋਈ ਗੋਲੀਬਾਰੀ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਮੱਚ ਗਈ ।

ਪੁਲਸ ਨੇ ਕਰ ਦਿੱਤੀ ਹੈ ਘਟਨਾਕ੍ਰਮ ਦੀ ਜਾਂਚ ਸ਼ੁਰੂ

ਉਕਤ ਵਾਪਰੇ ਗੋਲੀਬਾਰੀ ਘਟਨਾਕ੍ਰਮ ਦਾ ਪਤਾ ਚਲਦਿਆਂ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ । ਪੁਲਸ ਨੇ ਅਣਪਛਾਤੇ ਹਮਲਾਵਰਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ (Case registered) ਕਰ ਲਿਆ ਹੈ ।

LEAVE A REPLY

Please enter your comment!
Please enter your name here