ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਕੀਤਾ ਪਰਦਾਫਾਸ਼ , 1 ਕਰੋੜ ਰੁਪਏ ਤੋਂ ਵੱਧ ਕੀਤੇ ਜ਼ਬਤ
ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਨ ‘ਚ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ | ਪੁਲਿਸ ਵੱਲੋਂ ਇੱਕ ਖੁਫੀਆ-ਅਧਾਰਤ ਕਾਰਵਾਈ ਵਿੱਚ 1 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਇਸ ਦੇ ਨਾਲ ਹੀ ਵਿਦੇਸ਼ੀ ਡਰੱਗ ਸਮੱਗਲਰਾਂ ਦੇ 2 ਸੰਚਾਲਕਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
2 ਸੰਚਾਲਕਾਂ ਨੂੰ ਕੀਤਾ ਗ੍ਰਿਫਤਾਰ
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈਟਵਰਕ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ੀ ਅਧਾਰਤ ਚੋਟੀ ਦੇ ਡਰੱਗ ਸਮੱਗਲਰਾਂ ਗੁਰਜੰਟ ਸਿੰਘ ਭੋਲੂ ਅਤੇ ਕਿੰਦਰਬੀਰ ਸਿੰਘ ਦੇ 2 ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ਵਿੱਚੋਂ 1.07 ਕਰੋੜ ਰੁਪਏ ਦੀ ਡਰੱਗ ਮਨੀ, 1 ਪੈਸੇ ਦੀ ਗਿਣਤੀ ਕਰਨ ਵਾਲੀ ਮਸ਼ੀਨ, 1 ਕਾਰ, ਅਤੇ 2 ਮੋਬਾਈਲ ਫੋਨ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ , ਅਗਸਤ ‘ਚ ਇੰਨੇ ਦਿਨ ਬੰਦ ਰਹਿਣਗੇ ਬੈਂਕ
ਡੀਜੀਪੀ ਨੇ ਅੱਗੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਇਕ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਦੇ ਦੋਸ਼ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ 2 ਆਪਰੇਟਿਵਾਂ ਵਿਰੁੱਧ FIR ਦਰਜ ਕੀਤੀ ਹੈ।