ਪੰਜਾਬ ਵਿਜੀਲੈਂਸ ਨੇ ਪਟਵਾਰੀ ਤੇ ਪ੍ਰਾਈਵੇਟ ਏਜੰਟ ਨੂੰ ਕੀਤਾ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

0
28
Vigilance

ਚੰਡੀਗੜ੍ਹ, 9 ਅਕਤੂਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁੁਹਿੰਮ ਤਹਿਤ ਪਟਵਾਰੀ ਅਤੇ ਉਸਦੇ ਏਜੰਟ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ (Arrested) ਕੀਤਾ ਹੈ।

ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਵਿਜੀਲੈਂਸ (Vigilance) ਵਿਭਾਗ ਪੰਜਾਬ ਵਲੋਂ ਜੋ ਬੀਤੇ ਦਿਨੀਂ ਇਕ ਪਟਵਾਰੀ ਅਤੇ ਉਸਦੇ ਏਜੰਟ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਂਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਦੇ ਤੌਰ ‘ਤੇ ਹੋਈ ਹੈ।

ਕਿੰਨੀ ਰਿਸ਼ਵਤ ਲੈਂਦਿਆਂ ਕੀਤਾ ਗਿਆ ਹੈ ਗ੍ਰਿਫ਼ਤਾਰ

ਪ੍ਰਾਪਤ ਸੂਚਨਾ ਮੁਤਾਬਕ ਚੌਕਸੀ ਵਿਭਾਗ ਪੰਜਾਬ ਵਲੋਂ ਉਕਤ ਦੋਵੇਂ ਵਿਅਕਤੀਆਂ ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਉਕਤ ਪਟਵਾਰੀ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਹੈ ।

ਕੀ ਦੱਸਿਆ ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ

ਸਟੇਟ ਵਿਜੀਲੈਂਸ ਬਿਊਰੋ ਦੇ ਇਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਜਨ ਨਗਰ, ਜਲੰਧਰ ਦੇ ਇਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ।ਸਿ਼ਕਾਇਤਕਰਤਾ ਨੇ ਕਿਹਾ ਕਿ ਉਸ ਨੇ 4 ਮਰਲੇ ਦਾ ਇਕ ਪਲਾਟ ਖਰੀਦਿਆ ਸੀ ਤੇ ਇਸ ਦੀ ਸੇਲ ਡੀਡ 23.12.2024 ਨੂੰ ਆਪਣੇ ਛੋਟੇ ਭਰਾ ਉਮੇਸ਼ ਕੁਮਾਰ ਦੇ ਨਾਂ `ਤੇ ਰਜਿਸਟਰਡ ਕਰਵਾਈ ਸੀ । ਉਸ ਨੇ ਪਲਾਟ ਦੇ ਇੰਤਕਾਲ ਲਈ ਸਬੰਧਤ ਪਟਵਾਰੀ ਨਾਲ ਸੰਪਰਕ ਕੀਤਾ ਪਰ ਮਾਮਲੇ `ਚ ਵਾਰ-ਵਾਰ ਦੇਰੀ ਕੀਤੀ ਗਈ । ਮਿਤੀ 7 ਅਕਤੂਬਰ ਨੂੰ ਉਹ ਪਲਾਟ ਦੇ ਇੰਤਕਾਲ ਲਈ ਦੁਬਾਰਾ ਮੁਲਜ਼ਮ ਪਟਵਾਰੀ ਵਿਸ਼ਵਦੀਪ ਸਿੰਘ ਕੋਲ ਗਿਆ ।

ਇੰਤਕਾਲ ਦਰਜ ਕਰਨ ਬਦਲੇ ਮੰਗੀ ਗਈ ਸੀ ਰਿਸ਼ਵਤ

ਪਟਵਾਰੀ ਨੇ ਉਸ ਨੂੰ ਆਪਣੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ ਮਿਲਣ ਲਈ ਕਿਹਾ, ਜਿਸ ਨੇ ਮਾਲ ਰਿਕਾਰਡ `ਚ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ 5 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ । ਜਿਸ ਤੇ ਮਜ਼ਬੂਰਨ ਸਿ਼ਕਾਇਤਕਰਤਾ ਨੇ ਸ਼ੁਰੂ `ਚ 1500 ਰੁਪਏ ਦਿੱਤੇ ਪਰ ਮੁਲਜ਼ਮ ਰਾਕੇਸ਼ ਕੁਮਾਰ ਨੇ ਉਹ ਰਕਮ ਵਾਪਸ ਕਰ ਦਿੱਤੀ ਅਤੇ ਉਸ ਨੂੰ ਅਗਲੇ ਦਿਨ ਪੂਰੇ 5,000 ਰੁਪਏ ਲਿਆਉਣ ਲਈ ਕਿਹਾ ।

ਦੋਹਾਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ । ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋਵਾਂ ਮੁਲਜ਼ਮਾਂ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਦੋਵਾਂ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਕੇਸ ਦਰਜ ਕੀਤਾ ਗਿਆ ਹੈ ।

LEAVE A REPLY

Please enter your comment!
Please enter your name here