ਚੰਡੀਗੜ੍ਹ 22 ਦਸੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੀ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟੋਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ (Ongoing campaign against corruption) ਦੌਰਾਨ ਜਿ਼ਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨੂੰ 1500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ ।
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਿੱਤੀ ਜਾਣਕਾਰੀ ਵਿਚ ਕੀ ਦੱਸਿਆ
ਰਾਜ ਵਿਜੀਲੈਂਸ ਬਿਊਰੋ (State Vigilance Bureau) ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਵਿਅਕਤੀ ਨੂੰ ਜਿ਼ਲ੍ਹਾ ਫਰੀਦਕੋਟ ਦੇ ਭਾਨ ਸਿੰਘ ਕਲੋਨੀ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਦੋਸ਼ੀ ਸੁਖਵਿੰਦਰ ਸਿੰਘ ਨੇ ਪਲਾਟ ਦਾ ਇੰਤਕਾਲ ਕਰਵਾਉਣ ਲਈ 2000 ਰੁਪਏ ਦੀ ਰਿਸ਼ਵਤ ਮੰਗੀ (Asked for a bribe) ਸੀ । ਸਿ਼ਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ ।
ਸਿ਼ਕਾਇਤਕਰਤਾ ਦੀ ਸਿ਼ਕਾਇਤ ਤੋਂ ਬਾਅਦ ਜਾ ਕੇ ਵਿਜੀਲੈਂਸ ਨੇ ਵਿਛਾਇਆ ਸੀ ਜਾਲ
ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸਿ਼ਕਾਇਤ `ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਸੁਖਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
Read more : ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ. ਐਸ. ਆਈ. ਗ੍ਰਿਫ਼ਤਾਰ









