ਕੈਲੀਫੋਰਨੀਆ ਵਿੱਚ ਪੰਜਾਬੀ ਪਤੀ ਪਤਨੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ

0
27
California Murder

ਅਮਰੀਕਾ, 17 ਅਕਤੂਬਰ 2026 : ਅਮਰੀਕਾ (America) ਦੇਸ਼ ਦੇ ਸ਼ਹਿਰ ਕੈਨੀਫੋਰਨੀਆ ਦੇ ਸੈਕਰਾਮੈਂਟੋ ਵਿਖੇ ਇਕ ਪੰਜਾਬੀ ਪਤੀ ਵਲੋਂ ਆਪਣੀ ਪਤਨੀ ਦਾ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਪੰਜਾਬੀ ਮੂਲ ਦਾ ਵਿਅਕਤੀ

ਮਿਲੀ ਜਾਣਕਾਰੀ ਅਨੁੁਸਾਰ ਕੈਲੀਫੋਰਨੀਆ (California) ਦੇ ਸੈਕਰਾਮੈਂਟੋ ਵਿੱਚ ਜੋ ਇਕ ਪੰਜਾਬੀ ਮੂਲ ਦੇ ਵਿਅਕਤੀ ਵਲੋਂ ਆਪਣੀ ਹੀ ਪਤਨੀ ਦਾ ਕਤਲ (Wife murder) ਕਰ ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ਵਿਚ ਪੰਜਾਬੀ ਵਿਅਕਤੀ ਦੀ ਪਛਾਣ ਗੁਰਿੰਦਰ ਗਿੱਲ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਪਤਨੀ ਦੇ ਕਤਲ ਤੋਂ ਬਾਅਦਦ ਪਤੀ ਵਲੋਂ ਜਾਂਚਕਰਤਾਵਾਂ ਨੂੰ ਗੁੰਮਰਾਹ ਕਰਨ ਲਈ ਝੂਠੀ ਕਹਾਣੀ ਵੀ ਬਣਾਈ ਸੀ ।

ਕੌਣ ਹੈ ਇਹ ਮਹਿਲਾ ਜਿਸਦਾ ਕਰ ਦਿੱਤਾ ਗਿਆ ਕਤਲ

ਪ੍ਰਾਪਤ ਸੂੂਚਨਾ ਮੁਤਾਬਕ ਇਕ ਪਤੀ ਵਲੋਂ ਹੀ ਆਪਣੀ ਪਤਨੀ ਦਾ ਕਤਲ ਕੀਤੇ ਜਾਣ ਦੀ ਵਾਪਰੀ ਘਟਨਾ ਵਿਚ ਮਹਿਲਾ ਦੀ ਪਛਾਣ ਜੈਸਮੀਨ ਗਿੱਲ ਦੇ ਤੌਰ ‘ਤੇ ਹੋਈ ਹੈ । ਜਿਕਰਯੋਗ ਹੈ ਕਿ ਕਤਲ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਪਤੀ ਨੇ ਝੂਠੀ ਕਹਾਣੀ ਬਣਾਉਂਦਿਆਂ ਦਾਅਵਾ ਕੀਤਾ ਕਿ ਉਸਦੀ ਪਤਨੀ ਨੂੰ ਅਮਰੀਕੀ ਇਮੀਗ੍ਰੇਸ਼ਨ ਏਜੰਸੀ (American Immigration Agency) ਦੇ ਅਧਿਕਾਰੀ ਆਪਣੇ ਨਾਲ ਲੈ ਗਏ ਹਨ । ਦੱਸਣਯੋਗ ਹੈ ਕਿ ਲਾਸ਼ ਦੀ ਪਛਾਣ ਹੋਣ ਤੋਂ ਬਾਅਦ ਸੈਕਰਾਮੈਂਟੋ ਕਾਊਂਟੀ ਸ਼ੈਰਿਫ ਦਫ਼ਤਰ ਦੀ ਟੀਮ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ।

LEAVE A REPLY

Please enter your comment!
Please enter your name here