ਕੈਨੇਡਾ ਵਿਖੇ ਪੰਜਾਬੀ ਲੜਕੀ ਦੀ ਹੋਈ ਗੋਲੀ ਲੱਗਣ ਕਾਰਨ ਮੌਤ

0
27
Canada Murder

ਐਡਮੰਟਨ, 18 ਅਗਸਤ 2026 : ਕੈਨੇਡਾ (Canada) ਦੇ ਸ਼ਹਿਰ ਐਡਮੰਟਨ ਵਿਖੇ ਇਕ ਪੰਜਾਬੀ ਮੂਲ ਦੀ ਲੜਕੀ ਦੀ ਗੋਲੀ ਲੱਗਣ ਕਾਰਨ ਮੌਤ (Death) ਹੋ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਪਤਾ ਚੱਲਿਆ ਹੈ ।

ਕੌਣ ਹੈ ਇਹ ਪੰਜਾਬੀ ਮੂਲ ਦੀ ਲੜਕੀ

ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਐਡਮੰਟਨ (Edmonton) ਵਿਖੇ ਜੋ ਇਕ ਪੰਜਾਬੀ ਮੂਲ ਦੀ ਲੜਕੀ ਦੀ ਗੋਲੀ ਲੱਗਣ (Shot) ਦੇ ਕਾਰਨ ਮੌਤ ਹੋ ਜਾਣ ਦਾ ਪਤਾ ਚੱਲਿਆ ਹੈ ਵਿਚ ਲੜਕੀ ਦੀ ਪਛਾਣ ਜੈਜ਼ਮਿਨ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਪੁਲਸ ਨੂੰ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿਸ ‘ਤੇ ਜਦੋਂ ਪੁਲਸ ਮੌਕੇ ‘ਤੇ ਪਹੁੰਚੀ ਤਾਂ ਜੈਜ਼ਮਿਨ ਉਨ੍ਹਾਂ ਨੂੰ ਜਖਮੀ ਹਾਲਤ ਵਿਚ ਪਈ ਮਿਲੀ, ਜਿਸ ਤੋਂ ਬਾਅਦ ਪੁਲਸ ਵਲੋਂ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਜਿਕਰਯੋਗ ਹੈ ਕਿ ਉਕਤ ਕਤਲ ਦੀ ਵਾਰਦਾਤ ਦੀ ਜਾਂਚ ਐਡਮੰਟਨ ਪੁਲਸ ਸਰਵਿਸ ਦੇ ਹੋਮੀਸਾਈਡ ਸੈਕਸ਼ਨ ਵਲੋਂ ਕੀਤੀ ਜਾ ਰਹੀ ਹੈ ।

ਕੀ ਆਖਿਆ ਪੁਲਸ ਅਧਿਕਾਰੀਆਂ ਨੇ

ਉਕਤ ਵਾਪਰੇ ਕਤਲ ਦੇ ਘਟਨਾਕ੍ਰਮ ਸਬੰਧੀ ਪੁਲਸ ਵਲੋਂ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਦਰਜ (Case registered) ਕੀਤਾ ਗਿਆ ਹੈ। ਜਿਸਦੇ ਚਲਦਿਆਂ ਅਧਿਕਾਰੀਆਂ ਵਲੋਂ ਹਾਲੇ ਤੱਕ ਕਿਸੇ ਸ਼ੱਕੀ ਦੀ ਪਛਾਣ, ਗ੍ਰਿਫ਼ਤਾਰੀ ਜਾਂ ਗੋਲੀਬਾਰੀ ਦੇ ਕਾਰਨ ਬਾਰੇ ਵੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ । ਪੁਲਸ ਅਨੁਸਾਰ ਚੀਫ਼ ਮੈਡੀਕਲ ਐਗਜ਼ਾਮੀਨਰ ਦੇ ਦਫ਼ਤਰ ਦੀ ਆਟੋਪਸੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨ ਅਤੇ ਹਾਲਾਤਾਂ ਦੀ ਪੁਸ਼ਟੀ ਹੋ ਸਕੇਗੀ । ਇਸ ਤੋਂ ਬਾਅਦ ਹੀ ਮਾਮਲੇ ਨੂੰ ਅਧਿਕਾਰਤ ਤੌਰ ‘ਤੇ ਕਤਲ ਵਜੋਂ ਵਰਗੀਕ੍ਰਿਤ ਕੀਤਾ ਜਾਵੇਗਾ ।

LEAVE A REPLY

Please enter your comment!
Please enter your name here