ਫਿਰੋਜਪੁਰ, 6 ਜਨਵਰੀ 2026 : ਹਾਲ ਹੀ ਵਿਚ ਜਾਸੂਸੀ (Spying) ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਇਕ 15 ਸਾਲਾ ਨੌਜਵਾਨ ਨੂੰ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ. ਐਸ. ਆਈ. (I. S. I.) ਨੇ ਆਪਣੇ ਝਾਂਸਿਆਂ ਵਿਚ ਫਸਾ ਕੇ ਉਸ ਤੋਂ ਆਪਣਾ ਮਤਲਬ ਸਿੱਧ ਕੀਤਾ।
ਐਸ. ਐਸ. ਪੀ. ਦਲਜਿੰਦਰ ਸਿੰਘ ਨੇ ਦਿੱਤੀ ਜਾਣਕਾਰੀ
ਗ੍ਰਿਫ਼ਤਾਰ ਕੀਤੇ ਗਏ ਨਾਬਾਲਗ ਬਾਰੇ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਦਲਜਿੰਦਰ ਸਿੰਘ ਢਿੱਲੋਂ (S. S. P. Daljinder Singh Dhillon) ਨੇ ਦੱਸਿਆ ਕਿ ਨਾਬਾਲਗ ਜੰਮੂ ਕਸ਼ਮੀਰ ਦੇ ਸਰਹੱਦੀ ਖੇਤਰ ਸਾਂਬਾ ਦਾ ਰਹਿਣ ਵਾਲਾ ਹੈ ਅਤੇ ਉਸਦੇ ਪਿਤਾ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ । ਬਾਅਦ ਵਿੱਚ ਉਹ ਇਕੱਲਾ ਰਹਿੰਦਾ ਸੀ ਅਤੇ ਸੋਸ਼ਲ ਮੀਡੀਆ ਰਾਹੀਂ ਆਈ. ਐਸ. ਆਈ. ਦੇ ਸੰਪਰਕ ਵਿੱਚ ਆਇਆ । ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸਨੂੰ ਹੌਲੀ-ਹੌਲੀ ਝੂਠੇ ਨਾਵਾਂ ਅਤੇ ਜਾਅਲੀ ਪ੍ਰੋਫਾਈਲਾਂ ਰਾਹੀਂ ਵਿਸ਼ਵਾਸ ਦਿਵਾਇਆ ਗਿਆ ਸੀ । ਇਸ ਤੋਂ ਬਾਅਦ ਉਸ ਤੋਂ ਸੰਵੇਦਨਸ਼ੀਲ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਗਈ ।
ਕੀ ਆਖਣਾ ਹੈ ਸੁਰੱਖਿਆ ਏਜੰਸੀਆਂ ਦਾ
ਭਾਰਤੀ ਸੁਰੱਖਿਆ ਏਜੰਸੀਆਂ (Indian security agencies) ਦਾ ਕਹਿਣਾ ਹੈ ਕਿ ਆਈ. ਐਸ. ਆਈ. ਵੱਲੋਂ ਛੋਟੇ ਬੱਚਿਆਂ ਅਤੇ ਕਿਸ਼ੋਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਉਨ੍ਹਾਂ ਨੂੰ ਪੈਸੇ ਅਤੇ ਲਾਲਚ ਰਾਹੀਂ ਆਪਣੀਆਂ ਯੋਜਨਾਵਾਂ ਵਿੱਚ ਫਸਾ ਰਹੇ ਹਨ । ਐਸ. ਐਸ. ਪੀ. ਨੇ ਕਿਹਾ ਕਿ ਕਿਉਂਕਿ ਉਹ ਨਾਬਾਲਗ ਹੈ, ਇਸ ਲਈ ਉਸ ਤੋਂ ਬਹੁਤ ਸੰਵੇਦਨਸ਼ੀਲਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ।
ਕਿਸ਼ੋਰ ਨੂੰ ਨਹੀਂ ਸੀ ਇਸ ਗੱਲ ਦਾ ਕੋਈ ਅੰਦਾਜ਼ਾ ਸਬੰਧੀ ਜਾਂਚ ਵਿਚ ਆਇਆ ਸਾਹਮਣੇ
ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਿਸ਼ੋਰ ਨੂੰ ਇਸ ਗੱਲ ਦਾ ਕੋਈ ਅੰਦਾਜ਼ਾ ਨਹੀਂ ਸੀ ਕਿ ਉਹ ਕਿਸੇ ਅੰਤਰਰਾਸ਼ਟਰ ਸਾਜ਼ਿਸ਼ ਦਾ ਹਿੱਸਾ ਬਣ ਰਿਹਾ ਹੈ । ਉਸਨੂੰ ਛੋਟੇ-ਛੋਟੇ ਕੰਮਾਂ ਦਾ ਲਾਲਚ ਦਿੱਤਾ ਗਿਆ ਅਤੇ ਹੌਲੀ-ਹੌਲੀ ਗੁੰਮਰਾਹ ਕੀਤਾ ਗਿਆ । ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਹੋਰ ਚੌਕਸ ਹੋ ਗਈਆਂ ਹਨ, ਅਤੇ ਸਰਹੱਦੀ ਖੇਤਰਾਂ ਵਿੱਚ ਵਿਸ਼ੇਸ਼ ਨਿਗਰਾਨੀ ਵਧਾ ਦਿੱਤੀ ਗਈ ਹੈ ।
ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ । ਨਾਬਾਲਗ ਜਿਸ ਨੂੰ ਪਠਾਨਕੋਟ ਜ਼ਿਲ੍ਹੇ ਦੇ ਸਰਹੱਦੀ ਖੇਤਰ ਤੋਂ ਫੜਿਆ ਗਿਆ ਸੀ ਅਤੇ ਪਠਾਨਕੋਟ ਜ਼ਿਲ੍ਹੇ ਤੋਂ ਫਿਰੋਜ਼ਪੁਰ ਜ਼ਿਲ੍ਹੇ ਤੱਕ ਸ਼ੱਕੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਸੀ । ਐਸ. ਐਸ. ਪੀ. ਨੇ ਕਿਹਾ ਕਿ ਦੋਸ਼ੀਆਂ ਵਿਰੁੱਧ ਦੇਸ ਧਰੋਹ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ ।
Read more : ਪਾਕਿਸਤਾਨ ਲਈ ਕਥਿਤ ਜਾਸੂਸੀ ਦੇ ਦੋਸ਼ ’ਚ 2 ਕਸ਼ਮੀਰੀ ਗ੍ਰਿਫ਼ਤਾਰ









