ਗੁਰਦਾਸਪੁਰ ‘ਚ STF ਅੰਮ੍ਰਿਤਸਰ ਤੇ BSF ਨੂੰ ਮਿਲੀ ਵੱਡੀ ਕਾਮਯਾਬੀ , ਹੈਰੋਇਨ ਸਣੇ ਫੜੇ 2 ਨਸ਼ਾ ਤਸਕਰ
ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਨਸ਼ੇ ‘ਤੇ ਕਾਬੂ ਪਾਉਣ ਲਈ ਲਗਾਤਾਰ ਯਤਨ ਜਾਰੀ ਹਨ | ਜਿਸਦੇ ਚੱਲਦਿਆਂ ਗੁਰਦਾਸਪੁਰ ‘ਚ STF ਅੰਮ੍ਰਿਤਸਰ ਤੇ BSF ਨੂੰ ਮਿਲੀ ਵੱਡੀ ਕਾਮਯਾਬੀ ਹਾਸਿਲ ਹੋਈ ਹੈ | ਜਿੱਥੇ ਕਿ ਉਹਨਾਂ ਵੱਲੋਂ ਇੱਕ ਸਾਂਝੇ ਆਪ੍ਰੇਸ਼ਨ ‘ਚ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਾਲ ਹੀ ਕਰੋੜਾਂ ਦੀ ਹੈਰੋਇਨ ਤੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ | ਜਿਸ ਹਾਲਤ ਵਿਚ ਹੈਰੋਇਨ ਜ਼ਬਤ ਕੀਤੀ ਗਈ ਹੈ, ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਹ ਡਰੋਨ ਰਾਹੀਂ ਸਰਹੱਦ ਪਾਰ ਤੋਂ ਲਿਆਂਦੀ ਗਈ ਸੀ।
ਚਲਾਈ ਗਈ ਸਾਂਝੀ ਤਲਾਸ਼ੀ ਮੁਹਿੰਮ
ਦਰਅਸਲ , BSF ਅਧਿਕਾਰੀਆਂ ਦੇ ਸਾਂਝੇ ਆਪ੍ਰੇਸ਼ਨ ‘ਚ ਕਾਰਵਾਈ ਅਨੁਸਾਰ ਗੁਰਦਾਸਪੁਰ ਦੇ ਪਿੰਡ ਅਗਵਾਨ ਅਤੇ ਪਿੰਡ ਰਸੂਲਪੁਰ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਪੂਰੀ ਮੁਹਿੰਮ ਇਨਪੁਟਸ ਦੇ ਆਧਾਰ ‘ਤੇ ਕੀਤੀ ਗਈ ਸੀ। ਕਾਬੂ ਕੀਤੇ ਦੋਨਾਂ ਆਰੋਪੀਆਂ ਪਾਸੋਂ 01 ਪੈਕਟ ਹੈਰੋਇਨ ਕੁੱਲ ਵਜ਼ਨ – 540 ਗ੍ਰਾਮ, 01 ਪਿਸਤੌਲ, 01 ਮੈਗਜ਼ੀਨ ਅਤੇ 05 ਜਿੰਦਾ ਰੌਂਦ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ : ਮੇਲਾ ਦੇਖਣ ਗਿਆ ਸੀ ਪਰਿਵਾਰ, ਮਗਰੋਂ 10ਵੀਂ ‘ਚ ਪੜ੍ਹਦੇ ਨੌਜਵਾਨ ਨੇ ਚੁੱਕ ਲਿਆ ਖੌਫ਼ਨਾਕ ਕਦਮ
ਪੈਕੇਟ ਦੇ ਨਾਲ ਇੱਕ ਨਾਈਲੋਨ ਲੂਪ ਜੁੜਿਆ ਹੋਇਆ
ਹੈਰੋਇਨ ਨੂੰ ਪੀਲੀ ਚਿਪਕਣ ਵਾਲੀ ਟੇਪ ਵਿੱਚ ਲਪੇਟਿਆ ਹੋਇਆ ਸੀ। ਪੈਕੇਟ ਦੇ ਨਾਲ ਇੱਕ ਨਾਈਲੋਨ ਲੂਪ ਜੁੜਿਆ ਹੋਇਆ ਸੀ, ਜਿਸ ਤੋਂ ਪਤਾ ਚੱਲਦਾ ਸੀ ਕਿ ਇਸਨੂੰ ਡਰੋਨ ਦੁਆਰਾ ਸੁੱਟਿਆ ਗਿਆ ਸੀ। BSF ਅਧਿਕਾਰੀਆਂ ਨੇ ਦੱਸਿਆ ਕਿ ਚੰਗੀ ਤਰ੍ਹਾਂ ਯੋਜਨਾਬੱਧ ਆਪ੍ਰੇਸ਼ਨ ਦੌਰਾਨ ਨਸ਼ੀਲੇ ਪਦਾਰਥਾਂ, ਗੋਲਾ ਬਾਰੂਦ ਅਤੇ ਹਥਿਆਰਾਂ ਦੀ ਮਹੱਤਵਪੂਰਨ ਬਰਾਮਦਗੀ ਕੀਤੀ ਗਈ ਹੈ।