ਰੂਪਨਗਰ, 20 ਨਵੰਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਸੁਪਰਵਾਈਜਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ (Arrest) ਕੀਤੇ ਜਾਣ ਦਾ ਸਮਾਚਾਰ ਹੈ ।
ਕੌਣ ਹੈ ਇਹ ਸੁਪਰਵਾਈਜਰ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚੋਂ ਭ੍ਰਿਸ਼ਟਾਚਾਰ (Corruption) ਨੂੰ ਖ਼ਤਮ ਕਰਨ ਅਤੇ ਰਿਸ਼ਵਤਖੋਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਉਦੇਸ਼ ਨਾਲ ਵਿਜੀਲੈਂਸ ਬਿਉਰੋ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਰੂਪਨਗਰ ਦੀ ਟੀਮ ਵਲੋਂ ਜੋ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ. ਡੀ. ਪੀ. ਓ.) ਸ੍ਰੀ ਚਮਕੌਰ ਸਾਹਿਬ ਦੇ ਦਫ਼ਤਰ ਵਿਚ ਤਾਇਨਾਤ ਸੁਪਰਵਾਈਜ਼ਰ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ ਦੀ ਪਛਾਣ ਗੁਰਮੁੱਖ ਸਿੰਘ ਦੇ ਤੌੌਰ ‘ਤੇ ਹੋਈ ਹੈ ।
ਕਿਸ ਕਾਰਨ ਮੰਗੀ ਗਈ ਸੀ ਰਿਸ਼ਵਤ
ਵਿਜੀਲੈਂਸ (Vigilance) ਬਿਊਰੋ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਗੁਰਮੁੱਖ ਸਿੰਘ ਵੱਲੋਂ ਸਿ਼ਕਾਇਤਕਰਤਾ ਦਮਨਜੀਤ ਸਿੰਘ ਵਾਸੀ ਪਿੰਡ ਕੋਟਲੀ, ਤਹਿਸੀਲ ਸ੍ਰੀ ਚਮਕੌਰ ਸਾਹਿਬ, ਜਿ਼ਲਾ ਰੂਪਨਗਰ ਤੋਂ ਪੰਚਾਇਤੀ ਰਕਬੇ ਨੂੰ ਨਾਜਾਇਜ਼ ਤੌਰ `’ਤੇ ਵਾਹੁਣ ਸਬੰਧੀ ਦਿੱਤੀ ਗਈ ਸ਼ਿਕਾਇਤ ਦਾ ਨਿਪਟਾਰਾ ਕਰਨ ਦੇ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਸੀ ।
ਸੁਪਰਵਾਈਜਰ ਵਿਰੁੱਧ ਭ੍ਰਿਸ਼ਟਾਚਾਰ ਐਕਟ ਤਹਿਤ ਕੇਸ ਦਰਜ
ਇਸ ਸਬੰਧੀ ਸਿ਼ਕਾਇਤ ਮਿਲਣ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਰੂਪਨਗਰ ਦੀ ਟੀਮ ਵੱਲੋਂ ਯੋਜਨਾਬੱਧ ਢੰਗ ਨਾਲ ਟਰੈਪ ਲਗਾਇਆ ਗਿਆ ਅਤੇ ਮੁਲਜ਼ਮ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ।









