ਹੁਸ਼ਿਆਰਪਰ ‘ਚ ਵਾਪਰੀ ਵੱਡੀ ਵਾ.ਰਦਾਤ, ਕਿਸਾਨ ਆਗੂ ਦਾ ਬੇ.ਰਹਿਮੀ ਨਾਲ ਕੀਤਾ ਕ.ਤ.ਲ || Punjab News

0
156
The big incident happened in Hushiarpar, the farmer's leader was brutally murdered.

ਹੁਸ਼ਿਆਰਪਰ ‘ਚ ਵਾਪਰੀ ਵੱਡੀ ਵਾ.ਰਦਾਤ, ਕਿਸਾਨ ਆਗੂ ਦਾ ਬੇ.ਰਹਿਮੀ ਨਾਲ ਕੀਤਾ ਕ.ਤ.ਲ || Punjab News

ਹੁਸ਼ਿਆਰਪਰ ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਕਿਸਾਨ ਆਗੂ ਦਾ ਤੇਜ਼ਧਾਰ ਹਥਿਆਰ ਨਾਲ ਕ.ਤ.ਲ ਕਰ ਦਿੱਤਾ ਗਿਆ ਹੈ | ਇਹ ਮਾਮਲਾ ਹੁਸ਼ਿਆਰਪਰ ਥਾਣਾ ਦਸੂਹਾ ਦੇ ਪਿੰਡ ਮੇਵਾ ਮਿਆਣੀ ਦਾ ਹੈ ਅਤੇ ਮ੍ਰਿਤਕ ਕਿਸਾਨ ਦੀ ਪਹਿਚਾਣ ਜੋਧ ਸਿੰਘ ਪੁੱਤਰ ਅਸ਼ਰ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਅਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |

ਦਿਨ -ਦਿਹਾੜੇ ਕੀਤਾ ਗਿਆ ਕਤਲ

ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਐਤਵਾਰ ਸਵੇਰੇ ਕਰੀਬ 10 ਵਜੇ ਦਾ ਹੈ ਜਿੱਥੇ ਕਿ ਯੋਧਾ ਘਰੋ ਖੇਤਾਂ ਨੂੰ ਪਾਣੀ ਲਗਾਉਣ ਲਈ ਗਿਆ ਸੀ। ਜਿਸ ਤੋਂ ਬਾਅਦ ਦਿਨ -ਦਿਹਾੜੇ ਬਿਆਸ ਦਰਿਆ ਦੇ ਕਿਨਾਰੇ ਜੰਗਲ ਵਿੱਚ ਕਿਸੇ ਵੱਲੋਂ ਉਸ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਦੀ ਸ਼ੁਰੂਆਤੀ ਜਾਂਚ ਵਿਚ ਇਸ ਨੂੰ ਅੰਨ੍ਹੇ ਕਤਲ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ। ਕਿਉਂਕਿ ਯੋਧਾ ਸਿੰਘ ਹਮੇਸ਼ਾ ਨਸ਼ਾ ਤਸਕਰਾਂ ਵਿਰੁੱਧ ਜੋ ਸਮਾਜ ਵਿੱਚ ਗਲਤ ਅਨਸਰ ਹਨ ਉਨ੍ਹਾਂ ਖਿਲਾਫ ਖੁਲ ਕੇ ਬੋਲਦਾ ਸੀ, ਇਸ ਲਈ ਇਹ ਵੀ ਕਤਲ ਦਾ ਇੱਕ ਕਾਰਨ ਹੋ ਸਕਦਾ ਹੈ |

ਇਹ ਵੀ ਪੜ੍ਹੋ : ਜਾਣੋ ਬਠਿੰਡਾ ‘ਚ ਇੱਕੋ ਪਰਿਵਾਰ ਦੇ 4 ਜੀਅ ਕਿਵੇਂ ਹੋਏ HIV Positive

ਮ੍ਰਿਤਕ ਦੇ ਭਤੀਜੇ ਪਰਮਜੀਤ ਸਿੰਘ ਭੁੱਲਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਉਹ ਸਮੇਂ ਸਮੇਂ ਤੇ ਸਮਾਜ ਵਿਰੋਧੀ ਲੋਕਾਂ ਖਿਲਾਫ ਬੋਲਦੇ ਹਨ ਜਿਸ ਦਾ ਖਾਮਿਆਜ਼ਾ ਉਨ੍ਹਾਂ ਨੂੰ ਅੱਜ ਭੁਗਤਣਾ ਪਿਆ। ਮੌਕੇ ਤੇ ਪਹੁੰਚੇ SPD ਸਰਵਜੀਤ ਸਿੰਘ ਬਾਇਆ ਦਾ ਕਹਿਣਾ ਹੈ ਕਿ ਪੁਲਿਸ ਇਸ ਨੂੰ ਅਲੱਗ ਅਲੱਗ ਤੱਥਾਂ ਤੋਂ ਦੇਖ ਰਹੀ ਹੈ ਅਤੇ ਜਲਦ ਹੀ ਇਸ ਮਾਮਲੇ ਨੂੰ ਹਲ ਕਰ ਲਿਆ ਜਾਵੇਗਾ।

 

 

 

 

 

LEAVE A REPLY

Please enter your comment!
Please enter your name here