ਪੰਜਾਬ ਵਿਚ ਗੈਂਗਸਟਰਾਂ ਤੇ ਵਾਰ ਮੁਹਿੰਮ ਨੂੰ ਹੋਇਆ 11ਵਾਂ ਦਿਨ

0
21
DGP

ਚੰਡੀਗੜ੍ਹ, 31 ਜਨਵਰੀ 2026 : ਪੰਜਾਬ ਵਿਚੋਂ ਗੈਂਗਸਟਰਾਂ ਨੂੰ ਜੜ੍ਹੋ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਨੂੰ ਅੱਜ 11ਵਾਂ ਦਿਨ ਹੋ ਗਿਆ ਹੈ ।

ਮੁਹਿੰਮ ਤਹਿਤ ਕਿੰਨੀਆਂ ਥਾਵਾਂ ਤੇ ਕੀਤੀ ਗਈ ਛਾਪਾਮਾਰੀ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ (Chief Minister Punjab Bhagwant Singh) ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਵਿਚ ਸ਼ੁਰੂ ਕੀਤੀ ਗਈ ਗੈਂਗਸਟਰਾਂ ਤੇ ਵਾਰ ਮੁਹਿੰਮ ਜਿਸਨੂੰ ਅੱਜ ਸ਼ੁਰੂ ਹੋਇਆਂ 11 ਦਿਨ ਹੋ ਚੁੱਕੇ ਹਨ ਦੇ ਚਲਦਿਆਂ ਪੰਜਾਬ ਪੁਲਸ ਨੇ ਪੰਜਾਬ ਭਰ ਵਿਚ ਗੈਂਗਸਟਰ ਸਾਥੀਆਂ ਨਾਲ ਜੁੜੇ ਪਛਾਣੇ ਅਤੇ ਮੈਪ ਕੀਤੀਆਂ 795ਵੇਂ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ ।

ਛਾਪਾਮਾਰੀ ਦੌਰਾਨ ਗ੍ਰਿਫ਼ਤਾਰ ਵਿਅਕਤੀਆਂ ਤੋਂ ਕੀ ਕੀਤਾ ਬਰਾਮਦ

ਡੀ. ਜੀ. ਪੀ. ਪੰਜਾਬ ਗੌਰਵ ਯਾਦਵ (D. G. P. Punjab Gaurav Yadav) ਦੀ ਅਗਵਾਈ ਹੇਠ ਜੰਗੀ ਪੱਧਰ ਤੇ ਕਾਰਜਸ਼ੀਲ ਪੰਜਾਬ ਪੁਲਸ (Punjab Police) ਮੁਤਾਬਕ ਮੁਹਿੰਮ ਦੇ 11ਵੇਂ ਦਿਨ ਪੁਲਸ ਟੀਮਾਂ ਨੇ ਜਿਹੜੇ 201 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਦੇ ਕਬਜ਼ੇ ਵਿਚੋਂ ਤਿੰਨ ਹਥਿਆਰ ਵੀ ਬਰਾਮਦ ਕੀਤੇ ਹਨ । ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਕੁੱਲ ਗਿਣਤੀ 3,721 ਹੋ ਗਈ ਹੈ ।

ਪੁਲਸ ਮੁਤਾਬਕ 197 ਵਿਅਕਤੀਆਂ ਖ਼ਿਲਾਫ ਰੋਕਥਾਮ ਕਾਰਵਾਈ ਕੀਤੀ, ਜਦੋਂ ਕਿ 312 ਵਿਅਕਤੀਆਂ ਦੀ ਤਸਦੀਕ ਕੀਤੀ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ । ਪੁਲਸ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ (ਪੀ. ਓ.) ਨੂੰ ਵੀ ਗ੍ਰਿਫਤਾਰ ਕੀਤਾ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੱਲੋਂ ਦਿੱਤੀ ਜਾਣਕਾਰੀ ਗ੍ਰਿਫ਼ਤਾਰੀ ਵੱਲ ਲੈ ਜਾਂਦੀ ਹੈ, ਤਾਂ ਉਸ ਵਿਅਕਤੀ ਨੂੰ 10 ਲੱਖ ਤੱਕ ਦੇ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ ।

ਨਸਿ਼ਆਂ ਵਿਰੁੱਧ ਜੰਗ ਮੁਹਿੰਮ ਤਹਿਤ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਸ ਦੀਆਂ ਟੀਮਾਂ ਵਲੋਂ ਜੋ ਨਸਿ਼ਆਂ ਵਿਰੁੱਧ ਜੰਗ ਮੁਹਿੰਮ (War on Drugs Campaign) ਸ਼ੁਰੂ ਕੀਤੀ ਹੋਈ ਹੈ ਦੇ 335ਵੇਂ ਦਿਨ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 53.6 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਅਫੀਮ, 14 ਕਿਲੋਗ੍ਰਾਮ ਗਾਂਜਾ, 9,350 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ-ਕੈਪਸੂਲ ਅਤੇ 900 ਰੁਪਏ ਡਰੱਗ ਮਨੀ ਜ਼ਬਤ ਕੀਤੀ । ਇਸ ਨਾਲ 335 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ (Drug traffickers) ਦੀ ਕੁੱਲ ਗਿਣਤੀ 47,119 ਹੋ ਗਈ ਹੈ । ਪੰਜਾਬ ਪੁਲਸ ਨੇ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਓ ਅਤੇ ਮੁੜ ਵਸੇਬੇ ਲਈ ਤਿਆਰ ਕੀਤਾ ।

Read more : ਨਸਿ਼ਆਂ ਵਿਰੁੱਧ ਜੰਗ ਮੁਹਿੰਮ ਨੂੰ ਹੋਇਆ 324ਵਾਂ ਦਿਨ

LEAVE A REPLY

Please enter your comment!
Please enter your name here