ਵੱਡੇ ਭਰਾ ਨੇ ਆਪਣੇ ਹੀ ਪਰਿਵਾਰ ਦੇ 3 ਜੀਆਂ ਦਾ ਕੀਤਾ ਕਤਲ || Latest News
ਆਏ ਦਿਨ ਦੇਸ਼ ਭਰ ‘ਚ ਕਤਲ ਵਰਗੀਆਂ ਵਾਰਦਾਤਾਂ ਵਾਪਰਦੀਆਂ ਰਹਿੰਦੀਆਂ ਹਨ | ਅਜਿਹਾ ਹੀ ਇਕ ਹੋਰ ਮਾਮਲਾ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਵੱਡੇ ਭਰਾ ਨੇ ਆਪਣੇ ਹੀ ਪਰਿਵਾਰ ਦੇ 3 ਜੀਆਂ ਦਾ ਕਤਲ ਕਰ ਦਿੱਤਾ ਹੈ | ਇਹ ਘਟਨਾ ਜ਼ਿਲ੍ਹੇ ਦੇ ਪਿੰਡ ਬਿੰਦਰੋਲੀ ਦੀ ਹੈ ਜਿੱਥੇ ਨੌਜਵਾਨ ਨੇ ਆਪਣੇ ਛੋਟੇ ਭਰਾ, ਭਰਜਾਈ ਅਤੇ 3 ਮਹੀਨੇ ਦੇ ਭਤੀਜੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਮੌਕੇ ‘ਤੇ ਫਰਾਰ ਹੋ ਗਿਆ |
ਜਿਸ ਤੋਂ ਬਾਅਦ ਇਸ ਘਟਨਾ ਦੀ ਸੂਚਨਾ ਸਥਾਨਕ ਲੋਕਾਂ ਨੇ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ | ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਘਰ ‘ਚ ਹੀ ਵਾਰਦਾਤ ਨੂੰ ਦਿੱਤਾ ਗਿਆ ਅੰਜਾਮ
ਮਿਲੀ ਜਾਣਕਾਰੀ ਅਨੁਸਾਰ ਅਮਰਦੀਪ (26), ਉਸ ਦੀ ਪਤਨੀ ਮਧੂ (22) ਅਤੇ ਉਸ ਦੇ 3 ਮਹੀਨੇ ਦੇ ਪੁੱਤਰ ਸ਼ਿਵਮ ਨੂੰ ਮਨਦੀਪ ਨੇ ਤੇਜ਼ਧਾਰ ਹਥਿਆਰ ਨਾਲ ਵੱਢ ਕੇ ਕਤਲ ਕਰ ਦਿੱਤਾ। ਮਨਦੀਪ ਨੇ ਇਸ ਵਾਰਦਾਤ ਨੂੰ ਘਰ ‘ਚ ਹੀ ਅੰਜਾਮ ਦਿੱਤਾ ਹੈ। ਤਿੰਨਾਂ ਨੂੰ ਮਾਰਨ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ |
ਇਹ ਵੀ ਪੜ੍ਹੋ :12ਵੀਂ ਪਾਸ ਮੁੰਡਾ ਖੁਦ ਨੂੰ ਇੰਸਪੈਕਟਰ ਦੱਸਕੇ ਮੰਗਦਾ ਸੀ ਪੈਸੇ , ਪੁਲਿਸ ਨੇ ਕੀਤਾ ਕਾਬੂ
ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਮੁਲਜ਼ਮ ਨੇ ਤਿੰਨਾਂ ਦਾ ਕਤਲ ਕਿਉਂ ਕੀਤਾ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਐਫਐਸਐਲ ਟੀਮ ਨੂੰ ਬੁਲਾ ਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।