ਚੰਡੀਗੜ੍ਹ, 6 ਅਕਤੂਬਰ 2025 : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” (War on drugs) ਦੇ 218ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 313 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 82 ਨਸ਼ਾ ਤਸਕਰਾਂ (82 drug traffickers) ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਨਾਲ 218 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,972 ਹੋ ਗਈ ਹੈ ।
ਪੰਜਾਬ ਪੁਲਿਸ ਵੱਲੋਂ 3.9 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ
ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.9 ਕਿਲੋਗ੍ਰਾਮ ਹੈਰੋਇਨ, 67 ਕਿਲੋਗ੍ਰਾਮ ਭੁੱਕੀ, 660 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 41,640 ਰੁਪਏ ਦੀ ਡਰੱਗ ਮਨੀ (Drug money worth Rs. 41,640) ਬਰਾਮਦ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ । ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ ।
ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 20 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
ਆਪ੍ਰੇਸ਼ਨ ਦੌਰਾਨ 60 ਗਜ਼ਟਿਡ ਅਧਿਕਾਰੀਆਂ (60 gazetted officers) ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ਵਿੱਚ 313 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 331 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ ।
ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਕੀਤਾ ਹੈ 20 ਵਿਅਕਤੀਆਂ ਨੂੰ ਰਾਜ਼ੀ
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ. ਡੀ. ਪੀ.) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 20 ਵਿਅਕਤੀਆਂ (20 people) ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ ।
Read More : ‘ਯੁੱਧ ਨਸ਼ੇ ਵਿਰੁੱਧ’ ਅਪਰੇਸ਼ਨ ਤਹਿਤ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ 16 ਪਰਚੇ ਦਰਜ