ਕਬੂਤਰਬਾਜ਼ੀ ਕਰਨ ਗਏ ਨੌਜਵਾਨ ਦੀ ਖੇਤਾਂ ‘ਚੋਂ ਭੇਤਭਰੇ ਹਾਲਾਤਾਂ ‘ਚ ਮਿਲੀ ਲਾ/ਸ਼ || News of Punjab

0
70
The young man who went for pigeon hunting was found dead under mysterious circumstances in the fields

ਕਬੂਤਰਬਾਜ਼ੀ ਕਰਨ ਗਏ ਨੌਜਵਾਨ ਦੀ ਖੇਤਾਂ ‘ਚੋਂ ਭੇਤਭਰੇ ਹਾਲਾਤਾਂ ‘ਚ ਮਿਲੀ ਲਾ/ਸ਼

News of Punjab: ਜਲੰਧਰ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਆਪਣੀ ਭੈਣ ਦੇ ਘਰ ਗਏ 42 ਸਾਲਾ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ । ਇਹ ਘਟਨਾ ਗੁਰਾਇਆ ਦੇ ਪਿੰਡ ਧੂਲੇਟਾ ਦੀ ਹੈ। ਲਾਸ਼ ਪੂਰੀ ਤਰ੍ਹਾਂ ਫੁੱਲੀ ਹੋਈ ਮਿਲੀ । ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ  ਆਪਣਾ ਗੁੱਸਾ ਜ਼ਾਹਿਰ ਕਰਦੇ ਹੋਏ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪ੍ਰਦਰਸ਼ਨ ਕੀਤਾ।

ਕਬੂਤਰ ਉਡਾਉਣ ਦੇ ਮੁਕਾਬਲੇ ਲਈ ਗਿਆ ਸੀ ਆਪਣੀ ਭੈਣ ਦੇ ਪਿੰਡ

ਮ੍ਰਿਤਕ ਦੀ ਪਛਾਣ ਦਿਨੇਸ਼ ਕੁਮਾਰ ਵਾਸੀ ਨੂਰਮਹਿਲ ਵਜੋਂ ਹੋਈ ਹੈ। ਦਿਨੇਸ਼ ਦੇ ਤਿੰਨ ਬੱਚੇ ਸਨ ਅਤੇ ਉਹ ਟਰਾਂਸਪੋਰਟਰ ਦਾ ਕੰਮ ਕਰਦਾ ਸੀ। ਮਿਲੀ ਜਾਣਕਾਰੀ ਅਨੁਸਾਰ ਦਿਨੇਸ਼ ਵੀਰਵਾਰ ਸਵੇਰੇ ਘਰੋਂ ਨਿਕਲਿਆ ਸੀ। ਉਸ ਨੇ ਘਰ ਵਿੱਚ ਕਿਹਾ ਸੀ ਕਿ ਉਹ ਕਬੂਤਰ ਉਡਾਉਣ ਦੇ ਮੁਕਾਬਲੇ ਲਈ ਆਪਣੀ ਭੈਣ ਦੇ ਪਿੰਡ ਜਾ ਰਿਹਾ ਹੈ | ਜਿਸ ਤੋਂ ਬਾਅਦ ਉਹ ਕਾਫੀ ਦੇਰ ਤੱਕ ਘਰ ਵਾਪਸ ਨਹੀਂ ਆਇਆ , ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਦਿਨੇਸ਼ ਦੀ ਭੈਣ ਨੂੰ ਪੁੱਛਿਆ ਤਾਂ ਪਤਾ ਲੱਗਾ ਕਿ ਉਹ ਉਥੇ ਵੀ ਨਹੀਂ ਗਿਆ। ਪਰਿਵਾਰ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਉਣ ਲਈ ਜਲੰਧਰ ਦੇਹਾਤ ਪੁਲਿਸ ਕੋਲ ਗਿਆ, ਪਰ ਪੁਲਿਸ ਨੇ ਰਿਪੋਰਟ ਦਰਜ ਨਹੀਂ ਕੀਤੀ ਅਤੇ ਉਕਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਨੇ ਸ਼ੁੱਕਰਵਾਰ ਸਵੇਰ ਤੋਂ ਹੀ ਸੀਸੀਟੀਵੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :ਮੋਹਾਲੀ ‘ਚ ਵੱਡੀ ਵਾਰਦਾਤ , ਮੁੰਡੇ ਨੇ ਕੁੜੀ ਤੇ ਕਿਰਪਾਨ ਨਾਲ ਕੀਤਾ ਹਮਲਾ ,ਪੁਲਿਸ ਆਈ ਤੁਰੰਤ ਐਕਸ਼ਨ ‘ਚ

ਪੁਲਿਸ ਪ੍ਰਸ਼ਾਸਨ ਖਿਲਾਫ ਕੀਤੀ ਗਈ ਨਾਅਰੇਬਾਜ਼ੀ

ਦੂਜੇ ਪਾਸੇ ਪਰਿਵਾਰ ਵਾਲੇ ਵੀ ਦਿਨੇਸ਼ ਦੀ ਭਾਲ ਕਰ ਰਹੇ ਸਨ। ਸ਼ੁੱਕਰਵਾਰ ਦੇਰ ਸ਼ਾਮ ਪੁਲਿਸ ਨੂੰ ਇੱਕ ਸੀਸੀਟੀਵੀ ਮਿਲਿਆ, ਜਿਸ ਵਿੱਚ ਇੱਕ ਨਸ਼ਾ ਤਸਕਰ ਦਿਨੇਸ਼ ਨੂੰ ਆਪਣੇ ਨਾਲ ਲੈ ਜਾਂਦਾ ਨਜ਼ਰ ਆ ਰਿਹਾ ਸੀ। ਪੁਲੀਸ ਨੇ ਉਸ ਨਸ਼ਾ ਤਸਕਰ ਦੀ ਭਾਲ ਸ਼ੁਰੂ ਕਰ ਦਿੱਤੀ, ਪਰ ਕੁਝ ਪਤਾ ਨਹੀਂ ਲੱਗ ਸਕਿਆ। ਜਿਸ ਤੋਂ ਬਾਅਦ ਰਾਤ ਸਮੇਂ ਖੇਤਾਂ ‘ਚੋਂ ਪਰਿਵਾਰਕ ਮੈਂਬਰਾਂ ਨੂੰ ਦਿਨੇਸ਼ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਜਿਸ ਤੋਂ ਬਾਅਦ ਪੁਲੀਸ ਨੇ ਅੱਜ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ। SHO ਮਧੂਬਾਲਾ ਨੇ ਕਿਹਾ- ਫੋਰੈਂਸਿਕ ਟੀਮ ਜਾਂਚ ਲਈ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ ਸੀ। ਜਿੱਥੋਂ ਉਸ ਨੇ ਕਈ ਸਬੂਤ ਇਕੱਠੇ ਕੀਤੇ ਹਨ।

 

 

 

 

LEAVE A REPLY

Please enter your comment!
Please enter your name here