ਪ੍ਰਯਾਗਰਾਜ `ਚ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਹੋਇਆ ਕਤਲ

0
36
Police investigation

ਪ੍ਰਯਾਗਰਾਜ, 17 ਜੂਨ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਪ੍ਰਯਾਗਰਾਜ ਵਿਖੇ ਬੀਤੇ ਦਿਨੀਂ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਹੈ ।

ਕੌਣ ਹਨ ਇਹ ਤਿੰਨੇ ਜਣੇ

ਮਿਲੀ ਜਾਣਕਾਰੀ ਅਨੁਸਾਰ ਪ੍ਰਯਾਗਰਾਜ ਜਿਲੇ (Prayagraj district) ਦੇ ਇਕ ਪਿੰਡ ਜਿਸ ‘ਚ ਬੀਤੇ ਦਿਨੀਂ ਸਵੇਰੇ ਇਕ ਪਰਿਵਾਰ ਦੇ 3 ਮੈਂਬਰਾਂ ਦਾ ਕਥਿਤ ਤੌਰ ‘ਤੇ ਕਤਲ ਕਰ ਦਿੱਤਾ ਗਿਆ ਦੀ ਪਛਾਣ ਸਿ਼ਆਮ ਲਾਲ (65), ਅਮਰਾਵਤੀ (60) ਅਤੇ ਇੰਦਰਾਵਤੀ (60) ਦੇ ਰੂਪ `ਚ ਹੋਈ ਹੈ ।

ਕੀ ਦੱਸਿਆ ਡਿਪਟੀ ਕਮਿਸ਼ਨਰ ਨੇ

ਡਿਪਟੀ ਕਮਿਸ਼ਨਰ ਆਫ਼ ਪੁਲਸ (Deputy Commissioner of Police) (ਯਮੁਨਾ ਨਗਰ) ਵਿਵੇਕ ਚੰਦਰ ਯਾਦਵ ਨੇ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕਾਂ ਦੇ ਸਿਰਾਂ `ਤੇ ਸੱਟਾਂ ਦੇ ਨਿਸ਼ਾਨ ਹਨ । ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਦੇ ਪਿੰਡ ਵਾਸੀ ਹਿਮਾਂਸ਼ੂ ਯਾਦਵ (22) ‘ਤੇ ਕਤਲ ਦਾ ਦੋਸ਼ ਲਗਾਇਆ ਹੈ, ਜਿਸ ਤੋਂ ਬਾਅਦ ਪੁਲਸ ਨੇ ਉਕਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ (Case registered) ਕਰ ਲਿਆ ਹੈ ।

LEAVE A REPLY

Please enter your comment!
Please enter your name here