ਪਿਸ਼ਾਵਰ, 29 ਸਤੰਬਰ 2026 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ (Pakistan) ਵਿਚ ਅਣਪਛਾਤੇ ਹਥਿਆਰਬੰਦਾਂ ਵਲੋਂ ਤਿੰਨ ਪਾਕਿਸਤਾਨੀ ਪੁਲਸ ਕਰਮਚਾਰੀਆਂ ਦਾ ਕਤਲ (Murder) ਕਰ ਦਿੱਤਾ ਗਿਆ ਹੈ ।
ਕੀ ਦੱਸਿਆ ਪੁਲਸ ਅਧਿਕਾਰੀ ਨੇ
ਪਾਕਿਸਤਾਨ ਦੇ ਉੱਤਰ-ਪੱਛਮੀ ਹਿੱਸੇ ‘ਚ ਸੋਮਵਾਰ ਨੂੰ ਅਣਪਛਾਤੇ ਹਥਿਆਰਬੰਦਾਂ (Unidentified gunmen) ਨੇ ਟ੍ਰੈਫਿਕ ਪੁਲਸ ਦੇ ਇਕ ਵਾਹਨ ‘ਤੇ ਗੋਲੀਬਾਰੀ ਕੀਤੀ, ਜਿਸ ‘ਚ ਤਿੰਨ ਪੁਲਸ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ ਦੋ ਨਾਗਰਿਕ ਜ਼ਖਮੀ ਹੋ ਗਏ । ਇਕ ਪੁਲਸ ਅਧਿਕਾਰੀ ਅਨੁਸਾਰ ਦੱਖਣੀ ਵਜ਼ੀਰਿਸਤਾਨ ਨਾਲ ਲੱਗਦੇ ਟੈਂਕ ਜਿ਼ਲੇ ਦੇ ਵਜ਼ੀਰਾਬਾਦ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਥਿਆਰਬੰਦ ਹਮਲਾਵਰਾਂ ਨੇ ਪੁਲਸ ਵਾਹਨ ‘ਤੇ ਹਮਲਾ ਕੀਤਾ ।
ਹਮਲੇ ਦੌਰਾਨ ਤਿੰਨ ਪੁਲਸ ਕਰਮਚਾਰੀਆਂ ਤੋਂ ਇਲਾਵਾ ਦੋ ਵਿਅਕਤੀ ਜਖਮੀ ਵੀ ਹਨ ਹੋਏ
ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੇ ਪੁਲਸ ਵਾਹਨ ‘ਤੇ ਗੋਲੀਬਾਰੀ (Firing) ਕੀਤੀ ਅਤੇ ਫਰਾਰ ਹੋ ਗਏ । ਇਸ ਹਮਲੇ ਵਿਚ 3 ਪੁਲਸ ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ ਨੇੜੇ ਖੜ੍ਹੇ ਦੋ ਨਾਗਰਿਕ ਜ਼ਖਮੀ ਹੋ ਗਏ । ਘਟਨਾ ਤੋਂ ਬਾਅਦ ਵੱਡੀ ਗਿਣਤੀ ‘ਚ ਪੁਲਸ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ । ਪੁਲਸ ਕਰਮਚਾਰੀਆਂ ਦੀਆਂ ਲਾਸ਼ਾਂ ਅਤੇ ਜ਼ਖਮੀਆਂ ਨੂੰ ਜਿਲਾ ਹੈੱਡਕੁਆਰਟਰ ਹਸਪਤਾਲ ਪਹੁੰਚਾਇਆ ਗਿਆ । ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ।









