
ਸ਼ਿਵ ਸੈਨਾ ਆਗੂ ਦੇ ਘਰ ‘ਤੇ ਤਿੰਨ ਅਣਪਛਾਤੇ ਵਿਅਕਤੀਆਂ ਨੇ ਸੁੱਟਿਆ ਪੈਟਰੋਲ ਬੰਬ
ਸ਼ਿਵ ਸੈਨਾ ਹਿੰਦੂ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਹਰਕੀਰਤ ਸਿੰਘ ਖੁਰਾਨਾ ਦੇ ਘਰ ‘ਤੇ ਪੈਟਰੋਲ ਬੰਬ ਸੁੱਟਣ ਦੀ ਖ਼ਬਰ ਮਿਲੀ ਹੈ | ਜਿੱਥੇ ਕਿ ਖੁਰਾਨਾ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਹਮਲੇ ਦੀਆਂ ਤਸਵੀਰਾਂ ਕੈਦ ਹੋ ਗਈਆਂ l
ਫੇਸਬੁਕ ਤੇ ਖੁਰਾਨਾ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ
ਦਰਅਸਲ, ਮੋਟਰਸਾਈਕਲ ‘ਤੇ ਆਏ ਤਿੰਨ ਨੌਜਵਾਨ ਤੜਕੇ ਸਾਢੇ 3 ਵਜੇ ਦੇ ਕਰੀਬ ਮਾਡਲ ਟਾਊਨ ਸਥਿਤ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਦੇ ਕੋਲ ਪੈਂਦੇ ਖੁਰਾਨਾ ਦੇ ਘਰ ਦੇ ਬਾਹਰ ਪਹੁੰਚੇ l ਜਿੱਥੇ ਕਿ ਬਦਮਾਸ਼ਾਂ ਨੇ ਹੱਥ ਵਿੱਚ ਪੈਟਰੋਲ ਨਾਲ ਭਰੀ ਬੋਤਲ ਨੂੰ ਅੱਗ ਲਗਾਈ ਅਤੇ ਖੁਰਾਨਾ ਦੇ ਘਰ ਤੇ ਹਮਲਾ ਕਰ ਦਿੱਤਾ l ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਤੋਂ ਪਹਿਲੋਂ ਅਣਪਛਾਤੇ ਵਿਅਕਤੀਆਂ ਵੱਲੋਂ ਫੇਸਬੁਕ ਤੇ ਖੁਰਾਨਾ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਸਨ l
ਇਹ ਵੀ ਪੜ੍ਹੋ : ਦੀਵਾਲੀ ਮੌਕੇ Ranbir Kapoor ਤੇ Alia ਨੇ Raha ਸੰਗ ਤਸਵੀਰਾਂ ਕੀਤੀਆਂ ਸ਼ੇਅਰ
ਲੁਧਿਆਣਾ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ l ਧਿਆਨਯੋਗ ਹੈ ਕਿ ਦੋ ਹਫ਼ਤੇ ਪਹਿਲਾਂ ਸ਼ਿਵ ਸੈਨਾ ਭਾਰਤੀ ਦੇ ਯੋਗੇਸ਼ ਬਖ਼ਸ਼ੀ ਦੇ ਘਰ ਦੇ ਬਾਹਰ ਵੀ ਡੀਜ਼ਲ ਬੰਬ ਨਾਲ ਹਮਲਾ ਕੀਤਾ ਗਿਆ ਸੀ l