ਹੈਰੋਇਨ ਸਮੇਤ ਕਾਬੂ ਕੀਤੇ ਦੋ ਮੁਲਜ਼ਮਾਂ ਦਾ ਮਿਲਿਆ ਪੰਜ ਦਿਨਾਂ ਦਾ ਰਿਮਾਂਡ

0
33
Arrest

ਅੰਮ੍ਰਿਤਸਰ, 18 ਅਪ੍ਰੈਲ 2026 : ਐਸ. ਐਸ. ਓ. ਸੀ. ਅਤੇ ਕਾਊਂਟਰ ਇੰਟੈਲੀਜੈਂਸ (Counterintelligence) ਵੱਲੋਂ ਪਿੰਡ ਮਾਹਲ ਤੋਂ ਦੋ ਵਿਅਕਤੀਆਂ ਨੂੰ 64 ਕਿਲੋ ਹੈਰੋਇਨ (Heroin) ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ ।

ਅਦਾਲਤ ਨੇ ਦਿੱਤਾ ਪੰਜ ਦਿਨਾਂ ਦਾ ਪੁਲਸ ਰਿਮਾਂਡ

ਗ੍ਰਿਫ਼ਤਾਰੀ ਤੋਂ ਬਾਅਦ ਦੋਹਾਂ ਮੁਲਜ਼ਮਾਂ ਨੂੰ ਜਦੋਂ ਮਾਨਯੋਗ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ ਸੁਣਵਾਈ ਤੋਂ ਬਾਅਦ ਦੋਵੇਂ ਮੁਲਜ਼ਮਾਂ ਨੂੰ ਪੰਜ ਦਿਨ ਦੇ ਪੁਲਸ ਰਿਮਾਂਡ (Police remand) ’ਤੇ ਭੇਜ ਦਿੱਤਾ । ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦੇ ਸਬੰਧ ਪਾਕਿਸਤਾਨੀ ਤਸਕਰਾਂ ਦੇ ਨਾਲ ਸਬੰਧ ਦੱਸੇ ਜਾ ਰਹੇ ਹਨ ਅਤੇ ਇਨ੍ਹਾਂ ਵੱਲੋਂ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਈ ਜਾਂਦੀ ਸੀ । ਪੁਲਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਹੁਣ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖੇਪ ਕਿਸ ਤੱਕ ਪਹੁੰਚਾਈ ਜਾਣੀ ਸੀ ।

LEAVE A REPLY

Please enter your comment!
Please enter your name here