ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਮਲੇ ਵਿਚ ਦੋ ਵਿਅਕਤੀ ਗ੍ਰਿਫ਼ਤਾਰ

0
31
Arms

ਅੰਮ੍ਰਿਤਸਰ, 17 ਅਗਸਤ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਘਰਿੰਡਾ ਥਾਣਾ ਦੀ ਪੁਲਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ (Smuggling) ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੌਣ ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਘਰਿੰਡਾ ਥਾਣੇ ਦੀ ਪੁਲਸ ਵਲੋਂ ਜੋ ਅੱਜ ਗੈਰ-ਕਾਨੂੰਨੀ ਹਥਿਆਰਾਂ (Illegal weapons) ਦੀ ਤਸਕਰੀ ਦੇ ਮਾਮਲੇ ਵਿਚ ਹਥਿਆਰਾਂ ਸਮੇਤ ਜਿਨ੍ਹਾਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਪਿੰਡ ਭਕਨਾ ਨਿਵਾਸੀ ਕੈਪਟਨਪ੍ਰੀਤ ਸਿੰਘ ਉਰਫ਼ ਸੰਧੂ ਪੁੱਤਰ ਹਰਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਪੁੱਤਰ ਬਗੀਚਾ ਸਿੰਘ ਵਜੋਂ ਹੋਈ ਹੈ । ਉਪਰੋਕਤ ਦੋਵੇਂ ਵਿਅਕਤੀਆਂ ਕੋਲੋਂ ਛੇ ਪਿਸਤੌਲਾਂ ਅਤੇ 10 ਮੈਗਜ਼ੀਨ ਬਰਾਮਦ ਕੀਤੇ ਹਨ ।

ਦੋਹਾਂ ਵਿਰੁੱਧ ਕਰ ਲਿਆ ਗਿਆ ਹੈ ਕੇਸ ਦਰਜ

ਉਪਰੋਕਤ ਪਕੜੇ ਗਏ ਦੋਹਾਂ ਵਿਅਕਤੀਆਂ ਵਿਰੁੱਧ ਘਰਿੰਡਾ ਪੁਲਸ ਥਾਣਾ ਵਿਖੇ ਅਸਲ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ (Case registered) ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

LEAVE A REPLY

Please enter your comment!
Please enter your name here