ਅੰਮ੍ਰਿਤਸਰ ਵਿਖੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

0
34
Amritsar Arms

ਅੰਮ੍ਰਿਤਸਰ, 3 ਸਤੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੀ ਕੀ ਤੇ ਕਿੰਨੇ-ਕਿੰਨੇ ਹਥਿਆਰ ਕੀਤੇ ਗਏ ਹਨ ਬਰਾਮਦ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵੱਲੋਂ ਜੋ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ, 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੇ ਕੋਲੋਂ 8 ਗੈਰ-ਕਾਨੂੰਨੀ .30 ਬੋਰ ਪਿਸਤੌਲ ਸਮੇਤ 103 ਜਿ਼ੰਦਾ ਕਾਰਤੂਸ ਬਰਾਮਦ ਕੀਤੇ ਗਏ ।

ਕੀ ਸਾਹਮਣੇ ਆਇਆ ਸ਼ੁਰੂਆਤੀ ਜਾਂਚ ਵਿਚ

ਪੁਲਸ ਵਲੋਂ ਦੋਹਾਂ ਵਿਅਕਤੀਆਂ ਤੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ ‘ਤੇ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਨੂੰ ਗੈਰ-ਕਾਨੂੰਨੀ ਵਿਦੇਸ਼ੀ ਬਣੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਨ ਅਤੇ ਸਪਲਾਈ ਕਰਨ ਵਿੱਚ ਸ਼ਾਮਲ ਸਨ ।

ਦੋਹਾਂ ਤਸਕਰਾਂ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ

ਗੈਰ-ਕਾਨੂੰਨੀ ਹਥਿਆਰਾਂ (Illegal weapons) ਸਮੇਤ ਪਕੜੇ ਗਏ ਦੋਹਾਂ ਤਸਕਰਾਂ ਵਿਰੁੱਧ ਥਾਣਾ ਇਸਲਾਮਾਬਾਦ ਅੰਮ੍ਰਿਤਸਰ ਵਿਖੇ ਆਰਮਜ਼ ਐਕਟ (Arms Act) ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ ਹੈ । ਪਿਛਲੇ ਅਤੇ ਅਗਲੇ ਸਬੰਧਾਂ ਨੂੰ ਸਥਾਪਤ ਕਰਨ, ਸਰਹੱਦ ਪਾਰ ਸਬੰਧਾਂ ਦੀ ਪੁਸ਼ਟੀ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ।

LEAVE A REPLY

Please enter your comment!
Please enter your name here