ਕਰੋੜਾਂ ਦੀ ਹੈਰੋਇਨ ਸਮੇਤ ਦੋ ਤਸਕਰ ਅੰਮ੍ਰਿਤਸਰ ਵਿਖੇ ਕੀਤੇ ਗ੍ਰਿਫ਼ਤਾਰ

0
28
Amritsar heroin

ਅੰਮ੍ਰਿਤਸਰ, 10 ਅਗਸਤ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਘਰਿੰਡਾ ਪੁਲਸ ਵਲੋਂ ਦੋ ਵਿਅਕਤੀਆਂ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕਿੰਨੀ ਹੈਰੋਇਨ ਗਈ ਹੈ ਪਕੜੀ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਚ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਘਰਿੰਡਾ ਪੁਲਸ ਨੇ ਜੋ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ (Heroin) ਬਰਾਮਦ ਕੀਤੀ ਹੈ ਉਹ ਇਕ ਕਿਲੋ 147 ਗ੍ਰਾਮ ਹੈ । ਹੈਰੋਇਨ ਸਮੇਤ ਪਕੜੇ ਗਏ ਦੋਵਾਂ ਮੁਲਜ਼ਮਾਂ ਖਿ਼ਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ (Case registered) ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ ।

ਕੌਣ ਹਨ ਦੋਵੇਂ ਜਣੇ

ਪੁਲਸ ਅਨੁਸਾਰ ਬੀਤੇ ਦਿਨੀਂ ਐਤਵਾਰ ਨੂੰ ਘਰਿੰਡਾ ਥਾਣੇ ਦੀ ਇਕ ਪੁਲਿਸ ਟੀਮ ਅਟਾਰੀ ਟੀ-ਪੁਆਇੰਟ ਨੇੜੇ ਗਸ਼ਤ ਕਰ ਰਹੀ ਸੀ ਤਾਂ ਗਸ਼ਤ ਦੌਰਾਨ ਸੂਚਨਾ ਮਿਲੀ ਕਿ ਨੌਸ਼ਹਿਰਾ ਢਾਲਾ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਅਤੇ ਢੋਡੀਵਿੰਡ ਦਾ ਰਹਿਣ ਵਾਲਾ ਅਮਨਦੀਪ ਸਿੰਘ ਜੋ ਇਸ ਸਮੇਂ ਅਟਾਰੀ ਵਿਖੇ ਰਹਿ ਰਹੇ ਹਨ ਹੈਰੋਇਨ ਦੀ ਸਪਲਾਈ ਕਰਨ ਲਈ ਪੈਦਲ ਹੀ ਡਿਫੈਂਸ ਨਹਿਰ ਵੱਲ ਆ ਰਹੇ ਹਨ । ਸੂਚਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਸ ਟੀਮ ਨੇ ਨਿਰਧਾਰਤ ਸਥਾਨ ‘ਤੇ ਨਾਕਾਬੰਦੀ ਕੀਤੀ । ਥੋੜ੍ਹੀ ਦੇਰ ਬਾਅਦ, ਦੋਵੇਂ ਸ਼ੱਕੀ ਵਿਅਕਤੀ ਉੱਥੇ ਪਹੁੰਚੇ ਅਤੇ ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ।

ਦੋਹਾਂ ਤੋਂ ਕੀਤਾ ਜਾ ਰਿਹਾ ਨੈਟਵਰਕ ਬਾਰੇ ਪਤਾ

ਪੁਲਸ ਅਧਿਕਾਰੀਆਂ ਅਨੁਸਾਰ ਏ. ਐਸ. ਆਈ. ਲਾਖਾ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਹੈਰੋਇਨ ਦੇ ਸਰੋਤ ਅਤੇ ਇਸ ਦੀ ਅੱਗੇ ਸਪਲਾਈ ਲਈ ਨਿਰਧਾਰਤ ਪ੍ਰਾਪਤ ਕਰਤਾਵਾਂ ਬਾਰੇ ਪਤਾ ਲਗਾਇਆ ਜਾ ਸਕੇ । ਪੁਲਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਵਿਚ ਸ਼ਾਮਲ ਹੋਰ ਵਿਅਕਤੀਆਂ ਅਤੇ ਪੂਰੇ ਨੈੱਟਵਰਕ ਬਾਰੇ ਅਹਿਮ ਜਾਣਕਾਰੀ ਹਾਸਲ ਹੋਵੇਗੀ ।

LEAVE A REPLY

Please enter your comment!
Please enter your name here