ਪੰਜਾਬ ਮੂਲ ਦੇ ਦੋ ਨੌਜਵਾਨਾਂ ਦਾ ਗ੍ਰੀਸ ਵਿਖੇ ਹੋਇਆ ਕਤਲ

0
33
Greece Murder

ਜਲੰਧਰ, 21 ਨਵੰਬਰ 2026 : ਭਾਰਤ ਦੇਸ਼ ਦੇ ਸੂਬੇ ਪੰਜਾਬ (Punjabi) ਦੇ ਵਸਨੀਕ ਪੰਜਾਬੀ ਮੂਲ ਦੇ ਦੋ ਨੌਜਵਾਨਾਂ ਦਾ ਗ੍ਰੀਸ ਵਿਖੇ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਕੌਣ ਹਨ ਦੋਵੇਂ ਭਰਾ

ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਮੂਲ ਦੇ ਜਿਨ੍ਹਾਂ ਦੋ ਨੌਜਵਾਨਾਂ ਦੀ ਗ੍ਰੀਸ (Greece) ਵਿਖੇ ਹੱਤਿਆ ਕਰ ਦਿੱਤੀ ਗਈ ਹੈ ਦੀ ਪਛਾਣ 26 ਸਾਲਾ ਦਲਜੀਤ ਸਿੰਘ ਅਤੇ 23 ਸਾਲਾ ਗੁਰਵਿੰਦਰ ਸਿੰਘ ਦੇ ਤੌਰ ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਕਤਲ ਦੇ ਦੋਸ਼ ਇਕ ਦੂਰ ਦੇ ਰਿਸ਼ਤੇਦਾਰ ਸੰਦੀਪ ਸਿੰਘ ਤੇ ਲੱਗੇ ਹਨ ਜੋ ਉਨ੍ਹਾਂ ਨੂੰ ਵਧੀਆ ਭਵਿੱਖ ਦੇ ਵਾਅਦੇ ਕਰਕੇ ਗ੍ਰੀਸ ਲੈ ਗਿਆ ਸੀ ।

ਕਤਲ ਮਾਮਲੇ ਵਿਚ ਸੰਦੀਪ ਸਿੰਘ ਹੋ ਚੁੱਕਿਐ ਗ੍ਰਿਫ਼ਤਾਰ

ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਦੋਹਾਂ ਵਿਅਕਤੀਆਂ ਦੇ ਕਤਲ ਮਾਮਲੇ ਵਿਚ ਯੂਨਾਨੀ ਪੁਲਸ ਵਲੋਂ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ (Arrest) ਕਰ ਲਿਆ ਗਿਆ ਹੈ । ਦੱਸਣਯੋਗ ਹੈ ਕਿ ਉਪਰੋਕਤ ਦੋਹਾਂ ਨੌਜਵਾਨਾਂ ਦੇ ਕਤਲ ਮਾਮਲੇ ਵਿਚ ਪਰਿਵਾਰ ਨੂੰ ਹੋੋਰ ਵਿਅਕਤੀਆਂ ਦੇ ਵੀ ਸ਼ਾਮਲ ਹੋਣ ਦਾ ਸ਼ੱਕ ਹੈ । ਜਿਕਰਯੋਗ ਹੈ ਕਿ ਉਪਰੋਕਤ ਦੋਹਾਂ ਨੌਜਵਾਨਾਂ ਦੀਆਂ ਲਾਸ਼ਾਂ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੇ ਪਹੁੰਚੀਆਂ ਸਨ ।

ਕੀ ਮੰਗ ਕੀਤੀ ਗਈ ਹੈ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਵਲੋਂ

ਕਤਲ ਕਰ ਦਿੱਤੇ ਗਏ ਦੋਵੇਂ ਨੌਜਵਾਨਾਂ ਦੇ ਪਿਤਾ ਬੂਟਾ ਸਿੰਘ, ਮਾਤਾ ਬਲਜਿੰਦਰ ਕੌਰ ਅਤੇ ਵੱਡੇ ਭਰਾ ਸੁਪਿੰਦਰ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ । ਜਿਹੜੇ ਮਾਪੇ ਕਦੇ ਵਿਦੇਸ਼ ਗਏ ਆਪਣੇ ਪੁੱਤਰਾਂ ਦੀਆਂ ਫ਼ੋਨ ਕਾਲਾਂ ਦੀ ਬੇਸਬਰੀ ਨਾਲ ਉਡੀਕ ਕਰਦੇ ਸਨ, ਉਹ ਹੁਣ ਆਪਣੇ ਜਵਾਨ ਪੁੱਤਰਾਂ ਦੇ ਅੰਤਿਮ ਸਸਕਾਰ ਦੀ ਤਿਆਰੀ ਕਰ ਰਹੇ ਹਨ ।

LEAVE A REPLY

Please enter your comment!
Please enter your name here