ਦਿਨ ਦਿਹਾੜੇ ਦੋ ਨੌਜਵਾਨਾਂ ਦਾ ਕਰ ਦਿੱਤਾ ਗਿਆ ਤੇਜਧਾਰ ਹਥਿਆਰਾਂ ਨਾਲ ਕਤਲ

0
17
Tarantaran Murder

ਤਰਨਤਾਰਨ, 7 ਅਕਤੂਬਰ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਵਿਖੇ ਦਿਨ ਦਿਹਾੜੇ ਦੋ ਨੌਜਵਾਨਾਂ ਦਾ ਤੇਜਧਾਰ ਹਥਿਆਰਾਂ ਨਾਲ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਕੌਣ ਹਨ ਦੋਵੇਂ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਚੋਹਲਾ ਸਾਹਿਬ ਨੇੜੇ ਦੋ ਨੌਜਵਾਨਾਂ ਦਾ ਅਣਪਛਾਤੇ ਵਿਅਕਤੀਆਂ (Unidentified individuals) ਵਲੋਂ ਤੇਜਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਵਾਪਰੀ ਘਟਨਾ ਵਿਚ ਮੌਤ ਦੇ ਘਾਟ ਉਤਰੇ ਦੋਵੇਂ ਨੌਜਵਾਨਾਂ ਦੀ ਪਛਾਣ ਮ੍ਰਿਤਕਾਂ ਦੀ ਪਛਾਣ ਪੱਖੋਪੁਰ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਅਤੇ ਖਾਰਾ ਦੇ ਰਹਿਣ ਵਾਲੇ ਬਿੱਲਾ ਵਜੋਂ ਕੀਤੀ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੀ ਉਮਰ 27 ਤੋਂ 30 ਸਾਲ ਦੇ ਵਿਚਕਾਰ ਸੀ ।

ਪੁਲਸ ਨੇ ਕੀਤੀ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁੁਰੂ

ਪ੍ਰਾਪਤ ਸੂਚਨਾ ਮੁਤਾਬਕ ਜਿਨ੍ਹ੍ਹਾਂ ਦੋ ਵਿਅਕਤੀਆਂ ਦਾ ਅਣਪਛਾਤੇ ਵਿਅਕਤੀਆਂ ਵਲੋਂ ਤੇਜਧਾਰ ਹਥਿਆਰਾਂ (Sharp-edged weapons) ਨਾਲ ਕਤਲ ਕੀਤਾ ਗਿਆ ਹੈ ਸਬੰਧੀ ਪ੍ਰਾਪਤ ਹੋਈ ਸੂਚਨਾ ਤੇ ਜਦੋਂ ਪੰਜਾਬ ਪੁਲਸ ਮੌਕੇ ਤੇ ਪਹੁੰਚੀ ਤਾਂ ਉਨ੍ਹਾਂ ਘਟਨਾ ਵਾਲੀ ਥਾਂ ਦਾ ਮੌਕੇ ਤੇ ਜਾਇਜ਼ਾ ਲਿਆ ਜਿਸ ਦੌਰਾਨ ਇਹ ਗੱਲ ਨਿਕਲ ਕੇ ਸਾਹਮਣੇ ਆਈ ਕਿ ਕਤਲ ਕਿਧਰੇ ਹੋਰ ਕਰਕੇ ਦੋਹਾਂ ਨੌਜਵਾਨਾਂ ਦੀਆਂ ਲਾਸ਼ਾਂ ਉਪਰੋਕਤ ਥਾਂ ਤੇ ਲਿਆ ਕੇ ਸੁੱਟੀਆਂ ਗਈਆਂ ਹਨ ।

ਪੁਲਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਕੀਤੀ ਜਾਂਚ ਸ਼ੁਰੂ

ਉਪਰੋਕਤ ਵਾਪਰੀ ਕਤਲ ਦੀ ਵਾਰਦਾਤ ਸਬੰਧੀ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਪੁਲਸ ਵਲੋਂ ਕਬਜੇ ਵਿਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰਦਿਆਂ ਪੋਸਟਮਾਰਟਮ (Postmortem) ਲਈ ਭੇਜ ਦਿੱਤੀਆਂ ਗਈਆਂ ਹਨ ਅਤੇ ਘਟਨਾ ਦੇ ਪਿੱਛੇ ਕਾਰਨਾਂ ਅਤੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ ।

LEAVE A REPLY

Please enter your comment!
Please enter your name here